August 17, 2026

Justice News

ਅਵਾਮ ਦੀ ਆਵਾਜ਼

ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਕੀਤਾ ਜਾ ਰਿਹਾ ਹੱਲ-ਦਰਸ਼ਨ ਸਿੰਘ

ਨੂਰਪੁਰ ਬੇਦੀ ::::::::::::::::::::::
ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਹੱਲ ਕੀਤਾ ਜਾ ਰਿਹਾ ਹੈ, ਇਸ ਨਾਲ ਉਨ੍ਹਾ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਰਸ਼ਨ ਸਿੰਘ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨੂਰਪੁਰ ਬੇਦੀ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਸੈਂਟਰ ਭਾਓਵਾਲ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਮੌਕੇ ਕੀਤਾ।
    ਬੀ.ਡੀ.ਪੀ.ਓ ਦਰਸ਼ਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕ ਸੁਵਿਧਾ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ ’ਤੇ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕਰਨ ਦੇ ਨਿਰਦੇਸ਼ ਪ੍ਰਾਪਤ ਹੋਏ ਹਨ। ਜਿਸ ਸਦਕਾ ਵੱਖ-ਵੱਖ ਪਿੰਡਾਂ ਵਿਚ ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕਰਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦਾ ਉਪਰਾਲਾ ਕੀਤਾ ਗਿਆ ਹੈ।
      ਉਨ੍ਹਾਂ ਦੱਸਿਆ ਕਿ ਜਨ ਸੁਣਵਾਈ ਕੈਂਪ ਵਿਚ ਸਮਾਜਿਕ ਸੁਰੱਖਿਆ, ਮਾਲ ਵਿਭਾਗ, ਸਿਹਤ ਵਿਭਾਗ, ਖੇਤੀਬਾੜੀ, ਬਾਗਬਾਨੀ, ਉਦਯੋਗ ਵਿਭਾਗ, ਭਲਾਈ ਦਫ਼ਤਰ, ਕਿਰਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਖ਼ੁਦ ਮੌਜੂਦ ਰਹਿ ਕੇ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਹੀ ਉਨ੍ਹਾਂ ਦੇ ਵੱਖ ਵੱਖ ਕੰਮਾਂ ਸਬੰਧੀ ਦਰਖ਼ਾਸਤਾਂ ਪ੍ਰਾਪਤ ਕੀਤੀਆਂ।
     ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਪ੍ਰਾਪਤ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਹੋਰ ਪ੍ਰਾਪਤ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਜਾਂ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾ ਦਾ ਲਾਭ ਲੈ ਕੇ ਆਪਣੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਦੂਰ ਦੁਰਾਡੇ ਦਫ਼ਤਰਾਂ ਤੱਕ ਜਾਣ ਦੀ ਜ਼ਰੂਰਤ ਨਾ ਪਵੇ। ਇਸ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.