ਡੇਅਰੀ ਵਿਕਾਸ ਵਿਭਾਗ ਵੱਲੋਂ ਸਿਖਲਾਈ ਪ੍ਰੋਗਰਾਮ ਦਾ ਬੈਚ 29 ਜਨਵਰੀ ਤੋਂ ਸ਼ੁਰੂ

ਲੁਧਿਆਣਾ:::::::::::::::::: – ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਦਮ ਸਦਕਾ ਚਲਾਈ ਜਾ ਰਹੀ ਨੈਸਨਲ ਲਾਇਵਸਟੋਕ ਮਿਸ਼ਨ ਸਕੀਮ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਸਿਖਲਾਈ ਪ੍ਰੋਗਰਾਮ ਦਾ ਬੈਚ ਆਗਾਮੀ 29 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਜਿਸ ਵਿੱਚ ਸਿਖਿਆਰਥੀਆਂ ਦੀ ਕੋਰਸ ਉਪਰੰਤ ਫੀਸ ਰਿਫੰਡ ਕਰ ਦਿਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਲੁਧਿਆਣਾ ਸ੍ਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਵਾਲਾ ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ ਅਤੇ ਉਸਦੀ ਉਮਰ 18 ਸਾਲ ਤੋਂ ਵੱਧ 55 ਸਾਲ ਤੋਂ ਘੱਟ ਹੋਵੇ। ਸਿਖਿਆਰਥੀ ਦਿਹਾਤੀ ਖੇਤਰ ਦਾ ਵਸਨੀਕ ਵੀ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਅਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾ  ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ।
ਉਨ੍ਹਾਂ ਸਮੂਹ ਚਾਹਵਾਨ ਸਿਖਿਆਰਥੀ/ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਸਿਖਲਾਈ ਪ੍ਰੋਗਰਾਮ ਵਿੱਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ ਵੱਧ ਤੋ ਵੱਧ ਲਾਭ ਉਠਾਉਣ। ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਲੁਧਿਆਣਾ ਐਟ ਬੀਜਾ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin