ਐਸਜੀਪੀਸੀ ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 27 ਅਤੇ 28 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ ::::::::::::::::::::::
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 27 ਜਨਵਰੀ ਅਤੇ 28 ਜਨਵਰੀ ਨੂੰ ਸਵੇਰੇ 10 ਵਜੇ ਤੋਂ 4 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ।
ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜ਼ਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ 27.1.2024 (ਸ਼ਨੀਵਾਰ) ਅਤੇ 28.1.2024 (ਐਤਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਪੈਸ਼ਲ ਕੈਂਪ ਲਗਾਉਣ। ਉਨਾਂ ਕਿਹਾ ਕਿ ਕੇਸਾਂਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇ। ਇਸ ਮੰਤਵ ਲਈ ਮਿਤੀ 21.10.2023 ਨੂੰ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰ ਯੋਗ ਸਮਝੇ ਜਾਣਗੇ।
ਸ੍ਰੀ ਥੋਰੀ ਨੇ ਕਿਹਾ ਕਿ ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜ਼ਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ (ਕੇਸਾਧਾਰੀ ਸਿੱਖ ਲਈ) [ਨਿਯਮ 3(1)] ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਅਜਿਹੇ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ (ਸੈਲਫ ਅਟੈਸਟਡ) ਚਸਪਾ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਦਸਤਾਵੇਜ ਦੀ ਕਾਪੀ ਨਾਲ ਅਟੈਚ ਕੀਤੀ ਜਾਵੇਗੀ।
ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈ, ਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।
ਉਨਾਂ ਦੱਸਿਆ ਕਿ ਸਪੈਸ਼ਲ ਕੈਂਪ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜ਼ਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜ਼ਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇ, ਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ਼ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇ ਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।

2 Comments Posted

  1. Please provide only accurate latest information with proper details original update only or alternative responsibility concern Persons Departments State govt Punjab, Organisation i.e. Ministry Official update accurate contact details information website etc.

Leave a Reply

Your email address will not be published.


*