ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਰਮੀਰਾ ਮੋਟਰਜ਼ ਦੇ ਕਰਮੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕਤਾ

ਮੋਗਾ::::::::::::::::::::::::
ਸੀਨੀਅਰ ਕਪਤਾਨ  ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਸਰਦਾਰ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਰਮੀਰਾ ਮੋਟਰ ਮੋਗਾ ਦੇ ਕਰਮਚਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ ।
ਏ ਐਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ  ਨੇ ਸੰਬੋਧਨ ਕਰਦਿਆਂ ਕਿਹਾ ਕਿ  ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ  ਰਹਿਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।
ਇਸ ਮੌਕੇ ਵਰਕਸ਼ਾਪ ਮੈਨੇਜਰ ਮਨਮੋਹਨ ਸਿੰਘ, ਸਰਵਿਸ ਐਡਵਾਈਜ਼ਰ ਹਰਦਮਨ ਸਿੰਘ ਆਦਿ ਹਾਜ਼ਰ ਸਨ

Leave a Reply

Your email address will not be published.


*