ਮਾਨਸਾ ਜ਼ਿਲ੍ਹੇ ਦੇ ਚਾਰ ਸਰਕਾਰੀ ਸਕੂਲ ਗਰੀਨ ਸਕੂਲ ਐਵਾਰਡ ਨਾਲ ਸਨਮਾਨਿਤ ਕੀਤੇ ਗਏ,ਇਨ੍ਹਾਂ ਸਕੂਲਾਂ ਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੁਰਜ ਹਰੀ,ਮੂਸਾ, ਸਰਕਾਰੀ ਮਿਡਲ ਸਕੂਲ ਡੇਲੂਆਣਾ, ਸਰਕਾਰੀ ਹਾਈ ਸਕੂਲ ਬਹਾਦਰਪੁਰ ਸ਼ਾਮਲ ਹਨ। ਅਧਿਆਪਕਾਂ ਨੇ ਆਪਣੇ ਇਨ੍ਹਾਂ ਸਕੂਲਾਂ ਨੂੰ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਇਹ ਐਵਾਰਡ ਨਵੀਂ ਦਿੱਲੀ ਹੋਏ ਇਕ ਸਮਾਗਮ ਦੌਰਾਨ ਦਿੱਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਵਾਤਾਵਰਣ ਸਿੱਖਿਆ ਪ੍ਰੋਗਰਾਮ ਤਹਿਤ 2023-24 ਵਿੱਚ ਪੂਰੇ ਭਾਰਤ ਵਿੱਚ ਸਕੂਲਾਂ ਦਾ ਗਰੀਨ ਸਕੂਲ ਆਡਿਟ ਕਰਵਾਇਆ ਗਿਆ ਸੀ, ਜਿਸ ਵਿੱਚ ਪੂਰੇ ਭਾਰਤ ਵਿੱਚੋ ਪੰਜਾਬ ਨੇ ਸਭ ਤੋਂ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਪੰਜਾਬ ਦੇ 38 ਸਕੂਲ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ ਤੇ ਜਿਨ੍ਹਾਂ ਵਿਚੋਂ 4 ਸਕੂਲ ਮਾਨਸਾ ਜ਼ਿਲ੍ਹੇ ਦੇ ਸ਼ਾਮਲ ਹਨ।
ਗਰੀਨ ਐਵਾਰਡ ਪ੍ਰਾਪਤ ਕਰਨ ਉਪਰੰਤ ਸਕੂਲਾਂ ਦੇ ਮੁਖੀਆਂ ਸੁਰੇਸ਼ ਕੁਮਾਰ ਬੁਰਜ ਹਰੀ,ਕੁਲਦੀਪ ਕੌਰ ਮੂਸਾ,ਜਗਜੀਤ ਸਿੰਘ ਡੇਲੂਆਣਾ,ਜਤਿੰਦਰ ਕੁਮਾਰ ਬਹਾਦਰਪੁਰ ਨੇ ਕਿਹਾ ਕਿ ਉਹ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਯਤਨ ਕਰਨਗੇ।
ਸਿੱਖਿਆ ਵਿਕਾਸ ਮੰਚ ਮਾਨਸਾ ਦੇ ਚੇਅਰਮੈਨ ਡਾ.ਸੰਦੀਪ ਘੰਡ,ਪ੍ਰਧਾਨ ਹਰਦੀਪ ਸਿੱਧੂ ਨੇ ਗਰੀਨ ਸਕੂਲ ਐਵਾਰਡ ਲਈ ਚੁਣੇ ਗਏ ਸਕੂਲ ਮੁਖੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਮਾਣ ਮਹਿਸੂਸ ਕੀਤਾ ਹੈ।
Leave a Reply