August 17, 2026

Justice News

ਅਵਾਮ ਦੀ ਆਵਾਜ਼

ਹਲਕਾ ਇੰਚਾਰਜ ਬੱਲੂ ਨੇ ਮੰਤਰੀ ਸ਼੍ਰੀ ਬਲਕਾਰ ਸਿੰਘ ਨਾਲ ਵਿਕਾਸ ਕਾਰਜਾਂ ਨੂੰ ਲੈਕੇ ਕੀਤੀ ਚਰਚਾ

ਨਵਾਂਸ਼ਹਿਰ::::::::::::::::
ਆਉਣ ਵਾਲੇ ਦਿਨਾਂ ਵਿੱਚ ਨਵਾਂਸ਼ਹਿਰ ਸ਼ਹਿਰ ਅਤੇ ਰਾਹੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਦੋਵਾਂ ਸ਼ਹਿਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਗੱਲ ਆਮ ਆਦਮੀ ਪਾਰਟੀ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ਼੍ਰੀ ਬਲਕਾਰ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ ਕਹੀ। ਨਵਾਂਸ਼ਹਿਰ ਨਗਰ ਕੌਾਸਲ ਦੀ ਤਰਫ਼ੋਂ ਸ੍ਰੀ ਲਲਿਤ ਮੋਹਨ ਬੱਲੂ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਨਵਾਂਸ਼ਹਿਰ ਨਗਰ ਕੌਾਸਲ ਸਫ਼ਾਈ ਮੁਹਿੰਮ ‘ਚ ਦੇਸ਼ ਭਰ ‘ਚੋਂ ਅੱਵਲ ਰਹੀ ਸੀ ਪਰ ਕਾਂਗਰਸ ਦੇ ਕਾਰਜਕਾਲ ਦੌਰਾਨ ਨਵਾਂਸ਼ਹਿਰ ਬਹੁਤ ਪਛੜ ਗਿਆ ਹੈ ਅਤੇ ਹੁਣ ਉਹ ਨਵਾਂਸ਼ਹਿਰ ਨੂੰ ਅੱਗੇ ਲਿਆਉਣ ਲਈ ਉਹ ਦੋਬਾਰਾ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਵਿੱਚ ਅਜੇ ਬਹੁਤ ਸਾਰੇ ਵਿਕਾਸ ਕਾਰਜ ਹੋਣੇ ਬਾਕੀ ਹਨ ਅਤੇ ਇਸ ਬਾਰੇ ਮੰਤਰੀ ਜੀ ਨਾਲ ਗੱਲਬਾਤ ਹੋਈ ਸੀ, ਜਿਸ ’ਤੇ ਮੰਤਰੀ ਜੀ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਮੌਕੇ ਨਵਾਂਸ਼ਹਿਰ ਤੋਂ ਇਲਾਵਾ ਰਾਹੋਂ ਵਿੱਚ ਵੀ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਬਾਰੇ ਚਰਚਾ ਹੋਈ। ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਕੰਮ ਕੀਤੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਬਲਬੂਤੇ ਹੀ ਅਗਲੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.