ਸੰਗਰੂਰ,::::::::::::::ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲੀਆਂ ਵਿਖੇ ਸਥਾਪਤ ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਆਪਣੇ ਸਬੰਧਨ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਦੋ ਵੱਖ-ਵੱਖ ਪੜਾਅ ਤਹਿਤ ਆਰੰਭ ਹੋਈਆਂ ਇਨ੍ਹਾਂ ਪੇਂਡੂ ਲਾਇਬ੍ਰੇਰੀਆਂ ਦੇ ਛੇਤੀ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਪਿੰਡਾਂ ਵਿੱਚ ਪੁਸਤਕ ਸਭਿਆਚਾਰ ਨੂੰ ਵੱਡਾ ਹੁੰਗਾਰਾ ਮਿਲੇਗਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਉਦਮ ਸਦਕਾ ਸੂਬੇ ਵਿੱਚੋਂ ਇਹ ਪਹਿਲ ਸੰਗਰੂਰ ਜ਼ਿਲ੍ਹੇ ਵਿੱਚ ਆਰੰਭ ਕਰਕੇ ਲੋਕਾਂ ਨੂੰ ਪੁਸਤਕਾਂ ਨਾਲ ਦਿਲੀਂ ਸਾਂਝ ਪਾਉਣ ਦਾ ਸ਼ਾਨਦਾਰ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 26 ਪਿੰਡਾਂ ਵਿੱਚ ਇਹ ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਆਰੰਭ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਵਿੱਚ ਹਰ ਉਹ ਸੁਵਿਧਾ ਉਪਲਬਧ ਕਰਵਾਈ ਗਈ ਹੈ ਜੋ ਕਿ ਵਿਦਿਆਰਥੀ ਵਰਗ ਦੀ ਪੜ੍ਹਾਈ ਨਾਲ ਸਬੰਧਤ ਲੋੜ ਨਾਲ ਜੁੜੀ ਹੁੰਦੀ ਹੈ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਇਹ ਵੀ ਕਿਹਾ ਕਿ ਉਹ ਪਿੰਡਾਂ ਤੇ ਸ਼ਹਿਰੀ ਖੇਤਰਾਂ ਦੇ ਸਰਵ ਪੱਖੀ ਵਿਕਾਸ ਲਈ ਤਨਦੇਹੀ ਨਾਲ ਕਾਰਜਸ਼ੀਲ ਹਨ ਅਤੇ ਹਰ ਵਰਗ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਂਦੇ ਹੋਏ ਵਿਧਾਨ ਸਭਾ ਹਲਕਾ ਸੰਗਰੂਰ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਵੱਡੇ ਤੇ ਮਹੱਤਵਪੂਰਨ ਉਪਰਾਲੇ ਕਰ ਰਹੇ ਹਨ। ਇਸ ਮੌਕੇ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਕਸੀਅਨ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Leave a Reply