–
ਮੋਗਾ, ( Manpreet singh)
ਪੰਜਾਬ ਸਰਦਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸੇਕਰਡ ਹਾਰਟ ਸਕੂਲ ਮੋਗਾ ਦੇ ਡਰਾਈਵਰਾਂ ਤੇ ਕੰਡਰਕਟਰਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਟ੍ਰੈਫਿਕ ਪੁਲਿਸ ਮੋਗਾ ਵੱਲੋਂ ਸਕੂਲੀ ਵੈਨਾਂ ਉੱਪਰ ਰਿਫਲੈਕਟਰ ਵੀ ਲਗਾਏ ਗਏ।
ਜਾਣਕਾਰੀ ਦਿੰਦਿਆਂ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਹਾਜ਼ਰੀਨ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋਂ ਕਰਨ, ਸੀਟ ਬੈਲਟ ਦੀ ਵਰਤੋ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਵੀ ਸੰਬੋਧਨ ਕੀਤਾ।
ਇੰਚਾਰਜ ਕੇਵਲ ਸਿੰਘ ਨੇ ਡਰਾਈਵਰਾਂ ਨੂੰ ਆਪਣੇ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲੀ ਵੈਨਾਂ ਉੱਪਰ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਕੀਤਾ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ।
Leave a Reply