ਆਪ ਸਰਕਾਰ, ਤੁਹਾਡੇ ਦੁਆਰ’ ਤਹਿਤ ਲੱਗਣ ਵਾਲੇ ਕੈਂਪਾਂ ਦਾ ਅਗਾਊਂ ਸ਼ਡਿਊਲ ਜਾਰੀ

ਮੋਗਾ ( Gurjeet sndhu)-
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ ਸਰਕਾਰ, ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਨ੍ਹਾਂ ਕੈਂਪਾਂ ਦਾ ਹਫ਼ਤਾਵਰੀ ਸ਼ਡਿਊਲ ਸਾਂਝਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 6 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਸਿੰਘਾਂਵਾਲਾ, ਨਾਹਲ ਖੋਟੇ, ਬੁੱਧ ਸਿੰਘ ਵਾਲਾ/ਮੱਲੀਆਂ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ, ਤਖਤੂਪੁਰਾ, ਵਾਰਡ ਨੰਬਰ 1,2,3,4 ਵਿੱਚ, ਹਲਕਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ, ਸੰਗਤਪੁਰਾ, ਪੰਜਗਰਾਈਂ ਖੁਰਦ, ਮੱਲਕੇ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਬੱਡੂਵਾਲ, ਭਿੰਡਰ ਕਲਾਂ, ਭਿੰਡਰ ਖੁਰਦ, ਕੋਕਰੀ ਵੇਹਣੀਵਾਲ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਮਿਤੀ 7 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਝੰਡੇਵਾਲਾ, ਮੰਡੀਰਾਂਵਾਲਾ, ਬੁੱਕਣ ਵਾਲਾ, ਮੋਠਾਂਵਾਲੀ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ, ਮਹਿਦੇਵਕੇ, ਨਿਹਾਲ ਸਿੰਘ ਵਾਲਾ ਦੇ ਵਾਰਡ ਨੰਬਰ 5,6,7,8 ਹਲਕਾ ਬਾਘਾਪੁਰਾਣਾ ਦੇ ਪਿੰਡ ਬੁੱਧ ਸਿੰਘ ਵਾਲਾ, ਚੰਨੂਵਾਲਾ, ਵਾਰਡ ਨੰਬਰ 1 ਤੇ 2 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਕਮਾਲਕੇ, ਕਾਵਾਂਵਾਲਾ, ਜੀਂਦੜਾ, ਠੂਠਗੜ੍ਹ, ਬਸਤੀ ਚਿਰਾਗ ਸ਼ਾਹ, ਢੋਲੇਵਾਲਾ ਵਿਖੇ ਇਹ ਕੈਂਪ ਲੱਗਣਗੇ।
ਮਿਤੀ 8 ਫਰਵਰੀ ਨੂੰ ਹਲਕਾ ਮੋਗਾ ਦੇ ਪਿੰਡ ਮਹੇਸ਼ਰੀ, ਸੱਦਾ ਸਿੰਘ ਵਾਲਾ, ਦੌਲਤਪੁਰਾ ਨੀਂਵਾ/ਕਾਹਨ ਸਿੰਘ ਵਾਲਾ, ਦੌਲਤਪੁਰਾ ਉੱਚਾ/ਕਾਲੀਏਵਾਲਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਨਾ, ਪੱਤੋ ਹੀਰਾ ਸਿੰਘ, ਵਾਰਡ ਨੰਬਰ 9,10,11,12, ਹਲਕਾ ਬਾਘਾਪੁਰਾਣਾ ਦੇ ਵਾਰਡ ਨੰਬਰ 3, 4, ਗੁਲਾਬ ਸਿੰਘ ਵਾਲਾ, ਸਮਾਧ ਭਾਈ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਚੁੱਘਾ ਕਲਾਂ, ਚੁੱਘਾ ਖੁਰਦ, ਜਨੇਰ ਤੇ ਲੋਹਾਰਾ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਮਿਤੀ 9 ਫਰਵਰੀ ਕਿ ਹਲਕਾ ਮੋਗਾ ਦੇ ਪਿੰਡ ਚੋਟੀਆਂ ਕਲਾਂ/ਖੁਰਦ, ਝੰਡਿਆਣਾ ਗਰਬੀ, ਦਾਰਾਪੁਰ, ਥੰਮਣ੍ਹਵਾਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ, ਕਿਸ਼ਨਗੜ੍ਹ, ਨਿਹਾਲ ਸਿੰਘ ਵਾਲਾ ਵਾਰਡ ਨੰਬਰ 13, ਬੱਧਨੀਂ ਕਲਾਂ ਵਾਰਡ ਨੰਬਰ 1,2, ਹਲਕਾ ਬਾਘਾਪੁਰਾਣਾ ਦੇ ਪਿੰਡ ਡੇਮਰੂ ਖੁਰਦ, ਡੇਮਰੂ ਕਲਾਂ, ਵਾਰਡ ਨੰਬਰ 5, ਵਾਰਡ ਨੰਬਰ 6 ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਰਾਮਗੜ੍ਹ, ਸੈਦ ਮੁਹੰਮਦ ਸ਼ਾਹ, ਬਹਾਦਰਵਾਲਾ, ਚੋਟੀਆਂ ਵਿਖੇ ਇਹ ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੇਰੇ ਵਾਲੇ ਕੈਂਪ ਦਾ ਸਮਾਂ 10:00 ਵਜੇ ਤੋਂ 12:30 ਵਜੇ ਤੱਕ ਜਦਕਿ ਬਾਅਦ ਦੁਪਹਿਰ ਵਾਲੇ ਕੈਂਪ ਦਾ ਸਮਾਂ 2:00 ਵਜੇ ਤੋਂ ਸਾਮ 4:30 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸੇਸ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ, ਉਸਾਰੀ ਕਾਮਿਆਂ ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਪਹਿਲਾਂ ਰਜਿਸਟਰਡ/ਗੈਰ ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਦਰੁਸਤੀ, ਮੌਤ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਪੇਂਡੂ ਇਲਾਕਾ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ ਸਕੀਮ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਓ.ਬੀ.ਸੀ. ਸਰਟੀਫਿਕੇਟ, ਵਿਦਿਆਂਗ ਵਿਅਕਤੀ ਪੈਨਸ਼ਨ ਸਕੀਮ, ਜਨਮ ਦੀ ਲੇਟ ਰਜਿਸਟ੍ਰੇਸ਼ਨ, ਫਰਦ ਕਢਵਾਉਣਾ, ਆਮਦਨ ਤੇ ਜਾਇਦਾਦ ਸਰਟੀਫਿਕੇਟ, ਯੂ.ਡੀ.ਆਈ.ਡੀ. ਕਾਰਡ, ਦਸਤਾਵੇਜਾਂ ਦੀ ਕਾਊਂਟਰ ਸਾਈਨਿੰਗ, ਮੁਆਵਜਾ ਬੋਂਡ, ਆਸ਼ਰਿਤ ਬੱਚਿਆਂ ਦੀ ਪੈਨਸ਼ਨ ਸਕੀਮ, ਆਨੰਦ ਮੈਰਿਜ ਐਕਟ ਅਧੀਨ ਰਜਿਸਟ੍ਰੇਸ਼ਨ, ਬਾਰਡਰ ਏਰੀਆ ਸਰਟੀਫਿਕੇਟ, ਪਛੜਿਆ ਇਲਾਕਾ ਸਰਟੀਫਿਕੇਟ, ਜਨਮ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੀ ਕਾਊਂਟਰ ਸਾਈਨਿੰਗ, ਮੌਤ ਦੀ ਲੇਟ ਰਜਿਸਟ੍ਰੇਸ਼ਨ, ਕੰਢੀ ਏਰੀਆ ਸਰਟੀਫਿਕੇਟ, ਮੌਤ ਦੀ ਸਰਟੀਫਿਕੇਟ ਵਿੱਚ ਦਰੁਸਤੀ, ਅਸ਼ੀਰਵਾਦ ਸਕੀਮ, ਬੈਕਿੰਗ ਕੌਰਸਪੌਡੈਂਟ-ਮੁਦਰਾ ਸਕੀਮ ਅਦਿ ਸ਼ਾਮਿਲ ਹਨ।

Leave a Reply

Your email address will not be published.


*