August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 1 ‘ਚ ਨਵੇਂ ਟਿਊਬਵੈਲ ਦਾ ਉਦਘਾਟਨ ਲੁਧਿਆਣਾ, 05 ਫਰਵਰੀ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 1 ਅਧੀਨ ਊਧੋ ਰਾਮ ਦਾ ਡੇਰੇ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 1 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁ਼ਰੂ ਕਰ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਲੁਧਿਆਣਾ::::::::::::::(Vijay Bhambri) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ‘ਹਰ ਘਰ ਨਲ ਤੇ ਹਰ ਘਰ ਜਲ’ ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 1 ਅਧੀਨ ਊਧੋ ਰਾਮ ਦਾ ਡੇਰੇ ਵਿਖੇ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਬੱਗਾ ਵੱਲੋਂ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਡ ਨੰਬਰ 1 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਟਿਊਬਵੈਲ ਦੀ ਸਪਲਾਈ ਹੁਣ ਸੁ਼ਰੂ ਕਰ ਦਿੱਤੀ ਗਈ ਹੈ ਅਤੇ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.