ਸੰਗਰੂਰ::::::::::::::::::::::::::: ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਡੇਅਰੀ ਵਿਕਾਸ ਵਿਭਾਗ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਤਹਿਤ 19 ਫਰਵਰੀ ਤੋਂ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਚਾਰ ਹਫਤੇ ਦੀ ਡੇਅਰੀ ਉੱਦਮ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਦੱਸਿਆ ਕਿ ਇਸ ਡੇਅਰੀ ਸਿਖਲਾਈ ਵਿੱਚ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ, ਮੁੱਢਲੀ ਸਹਾਇਤਾ, ਪ੍ਰੈਕਟੀਕਲ, ਪ੍ਰਬੰਧਨ ਕਾਰਜਵਿਧੀ, ਫੀਡ, ਹਰਾ ਚਾਰਾ, ਸਾਫ ਦੁੱਧ ਦੀ ਪੈਦਾਵਾਰ, ਦੁੱਧ ਪ੍ਰਬੰਧਨ ਆਦਿ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਡੇਅਰੀ ਸਿਖਲਾਈ ਲਈ ਜ਼ਿਲ੍ਹਾ ਸੰਗਰੂਰ ਦੇ ਕਿਸਾਨਾਂ ਵਲੋਂ ਫਾਰਮ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸੰਗਰੂਰ ਵਿਖੇ 8 ਫਰਵਰੀ ਤੱਕ ਭਰੇ ਜਾਣੇ ਹਨ ਅਤੇ ਇਸ ਮੌਕੇ ਹੀ ਡੇਅਰੀ ਸਿਖਲਾਈ ਸਬੰਧੀ ਕਾਊਂਸਲਿਗ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਘੱਟੋ ਘੱਟ ਦਸਵੀਂ ਪਾਸ ਹੋਣਾ ਚਾਹੀਦਾ ਹੈ, ਪੇਂਡੂ ਖੇਤਰ ਨਾਲ ਸਬੰਧਤ ਹੋਵੇ, ਉਮਰ 18 ਤੋਂ 55 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।
Leave a Reply