ਵਿਸ਼ੇਸ਼ ਕੈਂਪਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਰਾਏਕੋਟ/ਲੁਧਿਆਣਾ, 8 ਫਰਵਰੀ (Harjinder/Rahul/Vijay Bhamri) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਆਪ’ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਸ਼ੇਸ਼ ਕੈਂਪ ਜ਼ਿਲ੍ਹਾ ਲੁਧਿਆਣਾ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਸ਼ੁਰੂ ਹੋ ਚੁੱਕੇ ਹਨ, ਜਿੱਥੇ ਵਿਸ਼ੇਸ਼ ਕੈਂਪਾਂ ਨੂੰ ਵਸਨੀਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਵਿਧਾਇਕ ਹਾਕਮ ਸਿੰਘ ਠੇਕੇਦਾਰ ਵੱਲੋਂ ਰਾਜੋਆਣਾ ਕਲਾਂ, ਟੂਸੇ ਅਤੇ ਅਕਾਲਗੜ੍ਹ ਵਿਖੇ ਲੱਗੇ ਕੈਂਪਾਂ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਜਰੀਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਜਾ ਰਿਹਾ ਹੈ।
ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਗਿਆ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇ

Leave a Reply

Your email address will not be published.


*