ਐਨ.ਆਰ.ਆਈਜ਼ ਮਿਲਣੀ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਸੁਣੀਆਂ ਪੰਜ ਜ਼ਿਲ੍ਹਿਆਂ ਦੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ

ਨਵਾਂਸ਼ਹਿਰ,::::::::::: (ਜਤਿੰਦਰ ਪਾਲ ਸਿੰਘ ਕਲੇਰ )
  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ ਉਲੀਕੀਆਂ ਗਈਆਂ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀਆਂ ਤਹਿਤ ਪੰਜ ਜ਼ਿਲ੍ਹਿਆ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਸ਼ਿਵਾਲਿਕ ਪਬਲਿਕ ਸਕੂਲ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਵਾਸੀ ਭਾਰਤੀ ਮਾਮਲੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਸ਼ਾਮਲ ਹੋ ਕੇ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਸੁਣੀਆਂ।
  ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਸਾਲ ਦੌਰਾਨ ਪੰਜਾਬ ਵਿੱਚ ਪੰਜ ਐਨ.ਆਰ.ਆਈਜ਼ ਮਿਲਣੀਆਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰਵਾਈਆਂ ਸਨ। ਜਿੰਨ੍ਹਾਂ ਵਿੱਚ 600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇੰਨ੍ਹਾਂ ਵਿਚੋਂ ਕਰੀਬ ਕੋਰਟ ਕੇਸ ਨਾਲ ਸਬੰਧਤ ਕਰੀਬ 7 ਸ਼ਿਕਾਇਤਾਂ ਹੀ ਪੈਡਿੰਗ ਰਹਿ ਗਈਆਂ ਸਨ। ਜਦਕਿ ਬਾਕੀ ਸਾਰੀਆਂ ਸ਼ਿਕਾਇਤਾਂ ਨਿਪਟਾਰਾ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਜਿੱਥੇ ਪੰਜਾਬ ਖੜਾ ਹੈ, ਉਸ ਵਿੱਚ ਐਨ.ਆਰ.ਆਈਜ਼ ਦਾ ਬਹੁਤ ਵੱਡਾ ਯੋਗਦਾਨ ਹੈ।
  ਉਨ੍ਹਾਂ ਨੇ ਇਸ ਮੌਕੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐਸ.ਏ.ਐਸ. ਨਗਰ ਤੋਂ ਆਏ ਐਨ.ਆਰ.ਆਈਜ਼ ਦੀਆਂ 100 ਤੋਂ ਵੱਧ ਸ਼ਿਕਾਇਤ/ ਸਮੱਸਿਆਵਾਂ ਨੂੰ ਸੁਣਿਆ ਅਤੇ ਅਧਿਕਾਰੀਆਂ ਨੂੰ ਹੱਲ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਐਨ.ਆਰ.ਆਈਜ਼ ਮਿਲਣੀਆਂ ਖਤਮ ਹੋਣ ਉਪਰੰਤ ਜ਼ਿਲ੍ਹੇ ਪੱਧਰ ‘ਤੇ ਐਨ.ਆਰ.ਆਈਜ਼ ਸਭਾ ਦੇ ਵਧੀਆ ਪ੍ਰਧਾਨਾਂ ਦੀ ਚੋਣ ਕਰਕੇ ਹਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਨਾਲ ਐਨ.ਆਰ.ਆਈਜ਼ ਦਫ਼ਤਰ ਬਣਾਏ ਜਾਣਗੇ ਤਾਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ।
  ਇਸ ਮੌਕੇ ‘ਤੇ ਪ੍ਰਿੰਸੀਪਲ ਸਕੱਤਰ ਦਲੀਪ ਕੁਮਾਰ, ਏ.ਡੀ.ਜੀ.ਪੀ. ਪ੍ਰਵੀਨ ਕੁਮਾਰ ਸਿਹਨਾ, ਸਕੱਤਰ ਕਮਲਜੀਤ ਬਰਾੜ, ਡਵੀਜ਼ਨ ਕਮਿਸ਼ਨਰ ਰੋਪੜ ਡਵੀਜ਼ਨ ਗੁਰਪ੍ਰੀਤ ਸਪਰਾ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ, ਐਸ.ਐਸ.ਪੀ. ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਐਸ.ਬੀ.ਐਸ. ਨਗਰ ਵਨੀਤ ਜਾਡਲਾ, ਐਨ.ਆਰ.ਆਈਜ਼ ਸਭਾ ਦੇ ਪ੍ਰਧਾਨ ਪੰਜਾਬ ਪਰਵਿੰਦਰ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਬੀਰ ਸਿੰਘ ਕਰਣਾਂ, ਬੀ.ਸੀ ਵਿੰਗ ਦੇ ਪੰਜਾਬ ਪ੍ਰਧਾਨ ਸ਼ਿਵ ਚਰਨ ਚੇਚੀ, ਸੀਨੀਅਰ ਆਗੂ ਰਾਜਦੀਪ ਸ਼ਰਮਾ, ਐਨੀਮਲ ਫੈਲਵੇਅਰ ਬੋਰਡ ਰਜਿੰਦਰ ਲੋਹਈਆ ਅਤੇ ਵੱਖ-ਵੱਖ  ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published.


*