ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ  ਪੂਰੀ ਸ਼ਰਧਾ ਨਾਲ ਮਨਾਇਆ ਗਿਆ।

 

 

ਅੰਮ੍ਰਿਤਸਰ :::::::::::::::::::::::: ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਤਰਨ ਤਾਰਨ ਰੋਡ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਦੀ ਅਗਵਾਈ ਵਿੱਚ ਬੜੀ ਧੂਮ ਧਾਮ,  ਸ਼ਰਧਾ ਅਤੇ ਖਾਲਸਾਈ ਚੜ੍ਹਦੀਕਲਾ ਦੇ ਵਿਚ ਮਨਾਇਆ ਗਿਆ। ਸਿੰਘ ਸਾਹਿਬਾਨ, ਤਰਨਾ ਦਲ, ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਸ਼੍ਰੋਮਣੀ ਕਮੇਟੀ ਅਤੇ ਭਾਰੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਸਮੂਹ ਸ਼ਹੀਦਾਂ ਮੁਰੀਦਾਂ ਨੂੰ ਸਿਜਦਾ ਕੀਤਾ।

ਇਸ ਮੌਕੇ ਸਿੱਖ ਆਗੂਆਂ ਤੇ ਜਥੇਬੰਦੀਆਂ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਬੋਰਡ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਸਿੱਖ ਸੰਸਥਾਵਾਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ ਅਤੇ ਸਿੱਖ ਕੌਮ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ। ਸਮਾਗਮ ਬਾਰੇ ਪ੍ਰੋ. ਸਰਚਾਂਦ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਅਤੇ ਕੌਮੀ ਸਰੋਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਨੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਦਰਸ਼ਨ ਸਿੰਘ ਜੀ ਟਾਹਲਾ ਸਾਹਿਬ ਵੱਲੋ ਪੰਥ ਦੀ ਚੜ੍ਹਦੀਕਲਾ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। ਸ. ਧਾਮੀ ਨੇ ਸੰਸਾਰ ਅਤੇ ਸਿੱਖ ਇਤਹਾਸ ਵਿੱਚ ਬਾਬਾ ਦੀਪ ਸਿੰਘ ਜੀ ਸ਼ਹੀਦ ਦੀ ਭੂਮਿਕਾ ਅਤੇ ਯੋਗਦਾਨ ‘ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸੀਸ ਤਲੀ ਉਤੇ ਰੱਖ ਕੇ ਜਾਲਮਾਂ ਦੇ ਛੱਕੇ ਛੁਡਾਉਣ ਦਾ ਮਹਾਨ ਕਾਰਜ ਕੇਵਲ ਬਾਬਾ ਦੀਪ ਸਿੰਘ ਜੀ ਦੇ ਹਿੱਸੇ ਆਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ  ਸਿੱਖੀ ਚ ਸਭ ਦਾ ਸਤਿਕਾਰ ਹੈ, ਪਰ ਸਿੱਖੀ ਸਿਧਾਂਤਾਂ ਨਾਲ ਖਿਲਵਾੜ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਉਹਨਾਂ ਕਹਾ ਕਿ ਪਹਿਲਾਂ ਗੁਰਦਵਾਰਿਆਂ ਉਤੇ ਸਿੱਧੇ ਹਮਲੇ ਹੁੰਦੇ ਸਨ, ਜਿਨ੍ਹਾਂ ਦਾ ਬਹਾਦਰੀ ਨਾਲ ਟਾਕਰਾ ਕੀਤਾ ਜਾਂਦਾ ਸੀ। ਪਰ ਹੁਣ ਸਿੱਖੀ ਸਿਧਾਂਤਾਂ ਉਤੇ ਅਸਿੱਧੇ ਤੌਰ ‘ਤੇ ਸੱਟਾਂ ਮਾਰੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਮਨਮਰਜ਼ੀ ਨਾਲ ਸੋਧ ਕਰਕੇ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਵਿਚ ਸਰਕਾਰ ਵੱਲੋਂ ਕੀਤੀ ਜਾ ਰਹੀ ਸਿੱਧੀ ਅਸਿੱਧੀ ਦਖਲ ਅੰਦਾਜੀ ਨੂੰ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤਾਂ ਜਾਵੇਗਾ। ਉਹਨਾਂ ਕੌਮ ਨੂੰ ਇਸ ਮੁੱਦੇ ‘ਤੇ ਇਕਜੁੱਟ ਹੋਣ ਦਾ ਹੋਕਾ

Leave a Reply

Your email address will not be published.


*