ਮੋਗਾ  ( Manpreet singh)
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ  ਨਿਹਾਲ ਸਿੰਘ ਵਾਲਾ ਤੋਂ ਚੱਲ ਕੇ ਵਾਇਆ ਮਾਣੂੰਕੇ, ਫੂਲੇਵਾਲਾ, ਨੱਥੋਕੇ ਵਿਖੇ ਲੋਕਾਂ ਨੂੰ ਦਿਖਾਉਂਦੇ ਹੋਏ ਨਗਰ ਕੌਂਸਲ ਬਾਘਾਪੁਰਾਣਾ ਵਿਖੇ ਪਹੁੰਚੀਆ। ਇਹ ਝਾਕੀਆਂ ਬੁੱਘੀਪੁਰਾ ਚੌਂਕ ਰਾਹੀਂ ਪਿੰਡ ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ, ਤਖਤੂਪਰਾ ਵਿਖੇ ਦਿਖਾਉ਼ਂਦੇ ਹੋਏ ਨਿਹਾਲ ਸਿੰਘ ਵਾਲਾ ਵਿਖੇ ਪਹੁੰਚੀਆਂ ਪਹੁੰਚੀਆਂ ਸਨ। ਅੱਜ ਨਿਹਾਲ ਸਿੰਘ ਵਾਲਾ ਤੋਂ ਇਹਨਾਂ ਝਾਕੀਆਂ ਨੂੰ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਵੱਖ ਵੱਖ ਪਿੰਡਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਵੀ ਹਾਜ਼ਰ ਸਨ। ਬਾਘਾਪੁਰਾਣਾ ਤੋਂ ਹੁੰਦੇ ਹੋਏ ਇਹਨਾਂ ਝਾਕੀਆਂ ਨੂੰ ਲੰਗੇਆਣਾ ਪਿੰਡ ਦੀ ਅਨਾਜ ਮੰਡੀ ਵਿੱਚ ਖੜ੍ਹਾ ਕੀਤਾ ਗਿਆ। ਬਾਘਾਪੁਰਾਣਾ ਵਿਖੇ ਝਾਕੀਆਂ ਦੀ ਅਗਵਾਈ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕੀਤੀ।
ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ ਨੇ ਇਹ ਵਿਲੱਖਣ ਝਾਕੀਆਂ ਬੜੇ ਹੀ ਉਤਸ਼ਾਹ ਨਾਲ ਵੇਖੀਆਂ।
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਇਨ੍ਹਾਂ ਪ੍ਰਭਾਵਸ਼ਾਲੀ ਝਾਕੀਆਂ ਨਾਲ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਜਾਣਨ ਦਾ ਮੌਕਾ ਮਿਲਿਆ। ਝਾਕੀਆਂ ਵਿਚ ਜ਼ਿਲ੍ਹਿਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਇਹ ਨਿਵੇਕਲੀ ਪਹਿਲ ਹੈ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।
ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਮੋਗਾ ਜ਼ਿਲ੍ਹੇ ਵਿੱਚ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇੰਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ।
ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ  ਸਮੂਹ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਅਤੇ ਨਾਰੀ ਸ਼ਸਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।
ਜਿਕਰਯੋਗ ਹੈ ਕਿ ਇਹ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਮਿਤੀ 11 ਫਰਵਰੀ ਨੂੰ ਇਹ ਝਾਕੀਆਂ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਾ ਕੀਤੀਆਂ ਜਾਣਗੀਆਂ

Leave a Reply

Your email address will not be published.


*