August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ ਹੈ, ਇਸ ਸੰਦਰਭ ਵਿੱਚ 18 ਸੁਪਰਵਾਈਜ਼ਰਾਂ ਨੂੰ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਵਿੱਚ ਚਾਰ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਇੱਕ ਦਿਵਿਆਂਗ ਸ਼੍ਰੇਣੀ ਨਾਲ ਸਬੰਧਤ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.