August 17, 2026

Justice News

ਅਵਾਮ ਦੀ ਆਵਾਜ਼

ਉਗਰਾਹਾਂ ਧੜੇ ਵੱਲੋਂ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਐਲਾਨ 17,18  ਫਰਵਰੀ 

ਭਵਾਨੀਗੜ੍ਹ::::::::::::: ( ਮਨਦੀਪ ਕੌਰ ਮਾਝੀ ) ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਵੱਲੋਂ ‘ਭਾਰਤ ਬੰਦ’ ਦੇ ਦਿੱਤੇ ਸੱਦੇ ਤਹਿਤ ਭਵਾਨੀਗੜ੍ਹ ਵਿਖੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਲਗਾਏ ਧਰਨੇ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਭਾਵੇਂ ਦਿੱਲੀ ਜਾਣ ਲਈ ਹਰਿਆਣਾ ਬਾਰਡਰ ‘ਤੇ ਪਹੁੰਚੀਆਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਪਰੰਤੂ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ‘ਤੇ ਢਾਹੇ ਜਬਰ ਜੁਲਮ ਦੀ ਉਹ ਪੁਰਜੋਰ ਸ਼ਬਦਾਂ ‘ਚ ਨਿਖੇਧੀ ਕਰਦੇ ਹਨ। ਜਿਸਦੇ ਰੋਸ ਵਜੋਂ ਉਨ੍ਹਾਂ ਦੀ ਜਥੇਬੰਦੀ ਵੱਲੋਂ 17-18 ਫਰਵਰੀ ਨੂੰ ਦੋ ਦਿਨ ਸੂਬੇ ਦੇ ਸਾਰੇ ਟੋਲ ਪਲਾਜ਼ੇ ਲੋਕਾਂ ਲਈ ਪਰਚੀ ਮੁਕਤ ਕੀਤੇ ਜਾਣਗੇ ਤੇ ਨਾਲ ਹੀ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੇ 3 ਵੱਡੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਅੱਗੇ ਦੋ ਦਿਨ ਰੋਸ ਧਰਨੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.