ਬੀਕੇਯੂ ਉਗਰਾਹਾਂ ਨੇ ਪੰਜਾਬ ਭਰ ‘ਚ ਮੋਦੀ, ਅਮਿਤ ਸ਼ਾਹ, ਖੱਟੜ ਆਤੇ ਅਨਿਲ ਵਿੱਜ ਦੇ ਪੁਤਲੇ ਫੂਕੇ

ਚੰਡੀਗੜ੍ਹ::::::::::::::::::::: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 47 ਥਾਂਵਾਂ ‘ਤੇ ਮੋਦੀ ਅਮਿਤ ਸ਼ਾਹ ਖੱਟੜ ਅਨਿਲ ਵਿੱਜ ਦੇ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ। ਧਰਨਿਆਂ ਵਿੱਚ ਇਨ੍ਹਾਂ ਰਾਜਸੀ ਆਗੂਆਂ ਨੂੰ ਖਨੌਰੀ ਬਾਡਰ ਤੋਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਉੱਤੇ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਗੋਲੀ ਮਾਰ ਕੇ ਸ਼ਹੀਦ ਕੀਤੇ ਗਏ ਬੱਲ੍ਹੋ ਪਿੰਡ ਦੇ 21 ਸਾਲਾ ਨੌਜਵਾਨ ਸ਼ੁਭਕਰਨ ਦੇ ਕਤਲ ਲਈ ਜ਼ਿਮੇਵਾਰ ਗਰਦਾਨਿਆਂ ਅਤੇ ਉਨ੍ਹਾਂ ਉਤੇ 302 ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ।
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਅੱਜ ਵੀ ਇਨ੍ਹਾਂ ਪੁਤਲਾ ਫੂਕ ਮੁਜ਼ਾਹਰਿਆਂ ਵਿੱਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਬੁਲਾਰਿਆਂ ਵੱਲੋਂ ਸ਼ਹੀਦ ਦੇ ਪਰਿਵਾਰ ਨਾਲ਼ ਗਹਿਰਾ ਅਫਸੋਸ ਸਾਂਝਾ ਕੀਤਾ ਗਿਆ ਅਤੇ ਸਮੂਹਕ ਕਿਸਾਨ ਹਿਤਾਂ ਲਈ ਕੁਰਬਾਨੀ ਦੀ ਜੈਜੈਕਾਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਦੀ ਮੁੱਖ ਮੰਗ ਤੋਂ ਇਲਾਵਾ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਸਮੇਤ ਸਾਰੀਆਂ ਭਖਦੀਆਂ ਕਿਸਾਨੀ ਮੰਗਾਂ ਖਾਤਰ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਮੁਤਾਬਕ ਅਗਲੇ ਪੜਾਅ ‘ਤੇ 26 ਫਰਵਰੀ ਨੂੰ ਮੁੱਖ ਹਾਈਵੇਅ ਮਾਰਗਾਂ ਉੱਤੇ ਲਾਈਨਾਂ ਵਿੱਚ ਮੀਲਾਂ ਬੱਧੀ ਟਰੈਕਟਰ ਖੜ੍ਹੇ ਕਰਕੇ ਕੇ ਢੁਕਵੀਂਆਂ ਥਾਂਵਾਂ ‘ਤੇ ਡਬਲਯੂ ਟੀ ਓ ਦੇ ਦਿਓ ਕੱਦ ਪੁਤਲੇ ਫੂਕੇ ਜਾਣਗੇ। ਉਸ ਤੋਂ ਅਗਲੇ ਪੜਾਅ ‘ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਕਰਨ ਲਈ ਕਿਸਾਨ ਮਜ਼ਦੂਰ ਕਾਫ਼ਲੇ ਸੈਂਕੜੇ ਮੀਲਾਂ ਦੇ ਪੈਦਲ ਮਾਰਚ ਕਰਕੇ ਦਿੱਲੀ ਪਹੁੰਚਣਗੇ।
ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ ਅਤੇ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਕਮਲਜੀਤ ਕੌਰ ਬਰਨਾਲਾ ਤੇ ਦਵਿੰਦਰ ਕੌਰ ਛਾਲਾ ਤੋਂ ਇਲਾਵਾ ਜ਼ਿਲ੍ਹਾ/ਬਲਾਕ ਪੱਧਰੇ ਅਤੇ ਸਥਾਨਕ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਊਕਤ ਫੈਸਲਿਆਂ ਬਾਰੇ ਧਰਨਾਕਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਮੌਜੂਦਾ ਸੰਘਰਸ਼ ਦੀਆਂ ਹੋਰ ਭਖਦੀਆਂ ਮੰਗਾਂ ਜਿਵੇਂ 60 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਮਜ਼ਦੂਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਬੁਢਾਪਾ ਪੈਨਸ਼ਨ, ਲਖੀਮਪੁਰ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ਼, ਸਰਬਵਿਆਪੀ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ, ਪੂਰੀ ਭਰਪਾਈ ਵਾਲੀ ਫ਼ਸਲੀ ਬੀਮਾ ਯੋਜਨਾ, ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਤੇ ਇਨ੍ਹਾਂ ਸ਼ਹੀਦਾਂ ਦੀ ਕੌਮੀ ਯਾਦਗਾਰ ਬਣਾਉਣ ਉੱਤੇ ਜ਼ੋਰ ਦਿੱਤਾ। ਇਸ ਮੰਗ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਸਾਮਰਾਜ ਪੱਖੀ ਤੇ ਲੋਕ ਵਿਰੋਧੀ ਨੀਤੀਆਂ ਦੀ ਪੈਰੋਕਾਰ ਸੰਸਾਰ ਵਪਾਰ ਸੰਸਥਾ ਵਿੱਚੋਂ ਭਾਰਤ ਬਾਹਰ ਆਵੇ, ਕਿਉਂਕਿ ਇਨ੍ਹਾਂ ਨੀਤੀਆਂ ਤਹਿਤ ਹੀ ਜਨਤਕ ਖੇਤਰ ਦੇ ਸਿਹਤ, ਸਿੱਖਿਆ, ਬਿਜਲੀ ਵਰਗੇ ਸਾਰੇ ਜਨਤਕ ਅਦਾਰੇ ਅਡਾਨੀ ਅੰਬਾਨੀ ਵਰਗੇ ਦੇਸੀ ਬਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਕੌਡੀਆਂ ਦੇ ਭਾਅ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਨੂੰ ਕਿਸਾਨਾਂ ਦੇ ਕੁਰਬਾਨੀਆਂ ਭਰੇ ਜੁਝਾਰੂ ਸੰਘਰਸ਼ਾਂ ਦੁਆਰਾ ਕੰਧ ‘ਤੇ ਲਿਖਿਆ ਜ਼ਰੂਰ ਪੜ੍ਹ ਲੈਣਾ ਚਾਹੀਦਾ ਹੈ ਕਿ ਹਕੂਮਤੀ ਜਬਰ ਸੰਘਰਸ਼ ਕਰਨ ਵਾਲੇ ਕਾਫ਼ਲਿਆਂ ਨੂੰ ਅੱਗੇ ਵਧਣ ਤੋਂ ਰੋਕ ਨਹੀਂ ਸਕਦਾ। ਆਗੂਆਂ ਨੇ ਕਿਹਾ ਕਿ ਸਾਡਾ ਸੰਘਰਸ਼ ਹਰ ਕਿਸਮ ਦੀ ਕੁਰਬਾਨੀ ਦੇ ਕੇ ਵੀ ਜਾਰੀ ਰਹੇਗਾ ਅਤੇ ਮੋਦੀ ਹਕੂਮਤ ਨੂੰ ਕਿਸਾਨਾਂ-ਮਜਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਲਈ ਮਜਬੂਰ ਕਰੇਗਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਵੀ ਧਰਨਿਆਂ ਵਿੱਚ ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਟੀਚਰਾਂ, ਠੇਕਾ ਕਾਮਿਆਂ, ਵਿਦਿਆਰਥੀਆਂ ਨੇ ਹਮਾਇਤੀ ਸ਼ਮੂਲੀਅਤ ਕੀਤੀ ਅਤੇ ਆਗੂਆਂ ਨੇ ਸੰਬੋਧਨ ਕੀਤਾ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin