ਲੁਧਿਆਣਾ ( ਗੁਰਦੀਪ ਸਿੰਘ)
ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਅੱਜ ਅੰਨਦਾਤਾ ਕਿਸਾਨ ਯੂਨੀਅਨ ਭਾਰਤ ਦੇ ਕੋਮੀ ਪ੍ਰਧਾਨ ਸ੍ਰ.ਗੁਰਮੁਖ ਸਿੰਘ ਵਿਰਕ ਅਤੇ ਸੂਬਾ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ ਨਿਰਮਲ ਸਿੰਘ ਬੇਰਕਲਾਂ ਜਨਰਲ ਸੈਕਟਰੀ ਪੰਜਾਬ, ਅੰਗਰੇਜ਼ ਸਿੰਘ ਸੰਧੂ ਪ੍ਰਧਾਨ ਲੁਧਿਆਣਾ ਸ਼ਹਿਰੀ ਅਤੇ ਜੁਗਰਾਜ ਸਿੰਘ ਮੰਡ ਪ੍ਰਧਾਨ ਜਿਲ੍ਹਾ ਲੁਧਿਆਣਾ ਦਿਹਾਤੀ ਦੀ ਅਗਵਾਈ ਹੇਠ ਚਲ ਰਹੇ ਸ਼ਾਂਤਮਈ ਕਿਸਾਨੀ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਯਾਦ ਨੂੰ ਕਾਲਾ ਦਿਵਸ ਮਨਾਉਂਦੇ ਹੋਏ ਅੰਨਦਾਤਾ ਕਿਸਾਨ ਯੂਨੀਅਨ ਦਾ ਵਫ਼ਦ ਸ਼੍ਰੀਮਤੀ ਸਾਕਸ਼ੀ ਸਾਹਨੀ
ਡੀ.ਸੀ ਲੁਧਿਆਣਾ ਨੂੰ ਮਿਲਿਆ ਅਤੇ ਮੰਗ ਕੀਤੀ ਖਨੌਰੀ ਬਾਰਡਰ ਵਿਖੇ ਆਪਣੀਆਂ ਅਧੂਰੀਆਂ ਮੰਗਾ ਮਨਵਾਉਣ ਲਈ ਚਲ ਰਹੇ ਸ਼ਾਂਤਮਈ ਕਿਸਾਨੀ ਅੰਦੋਲਨ ਦੌਰਾਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਹਰਿਆਣਾ ਪੁਲੀਸ ਵੱਲੋਂ ਪੰਜਾਬ ਦੀ ਹਦੂਦ ਦੇ ਅੰਦਰ ਆ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਪੰਜਾਬ ਸਰਕਾਰ ਸ਼ਹੀਦ ਸ਼ੁਭਕਰਨ ਸਿੰਘ ਦੇ ਕਾਤਲਾਂ ਤੇ 302 ਦਾ ਪਰਚਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿਜ ਅਤੇ ਹਰਿਆਣਾ ਪੁਲੀਸ ਤੇ ਕੀਤਾ ਜਾਵੇ। ਅਤੇ ਸ਼ਹੀਦ ਸ਼ੁਭਕਰਨ ਸਿੰਘ ਦੇ ਪਰਿਵਾਰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿਤਾ ਜਾਵੇ। ਅਤੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਤੇ ਹਰਿਆਣਾ ਪੁਲੀਸ ਵੱਲੋਂ ਜਖਮੀ ਕੀਤੇ ਗਏ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ਅਤੇ ਹਰਿਆਣਾ ਪੁਲੀਸ ਤੇ ਬਣਦੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਤੇ ਭੁਪਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ, ਅਮਰੀਕ ਸਿੰਘ ਭੁੱਲਰ,ਸੀ.ਮੀਤ ਪ੍ਰਧਾਨ ਲੁਧਿਆਣਾ ਸ਼ਹਿਰੀ,ਗੁਰਸੇਵਕ ਸਿੰਘ ਮਾਨ ਸੀ. ਮੀਤ ਪ੍ਰਧਾਨ ਸ਼ਹਿਰੀ,ਜਗਤਾਰ ਸਿੰਘ ਲੋਪੋਕੇ ਮੀਤ ਸ਼ਹਿਰੀ, ਜੁਝਾਰ ਸਿੰਘ, ਤਜਿੰਦਰ ਸਿੰਘ ਬਿਟਾ, ਮਲਵਿੰਦਰ ਸਿੰਘ,ਚਰਨਜੀਤ ਸਿੰਘ,ਬਨਜੀਤ ਸਿੰਘ, ਜਸਵੰਤ ਸਿੰਘ, ਮਨਮੋਹਨ ਸਿੰਘ,ਜਸਪਾਲ ਸਿੰਘ ਹਾਜ਼ਰ ਸਨ
Leave a Reply