ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ

ਮੋਗਾ (  Manpreet singh)
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਉੱਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ਮਸਲਿਆਂ ਲਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ।
ਰਜਿਸਟ੍ਰੇਸ਼ਨ ਉਪਰੰਤ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼ ਨਾਲ ਉਨ੍ਹਾਂ ਦੇ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਇਸ ਮੌਕੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼ ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ

Leave a Reply

Your email address will not be published.


*