ਠੇਕਾ ਮੁਲਾਜ਼ਮਾਂ ਵੱਲੋੰ ‘ ਬਜਟ ਸੈਸ਼ਨ’ ਮੌਕੇ ‘ਮੋਹਾਲੀ’ ਵਿਖੇ ਰੋਸ਼ ਪ੍ਰਦਰਸ਼ਨ ਦਾ ਐਲਾਨ

ਲੌਂਗੋਵਾਲ::::::::::::::::::: – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਸੂਬਾ ਪੱਧਰੀ ਮੀਟਿੰਗ ਕਰਕੇ ‘ਬੱਜਟ ਸੈਸ਼ਨ’ ਮੌਕੇ ‘ਮੋਹਾਲੀ’ ਵਿਖੇ ਸੂਬਾ ਪੱਧਰੀ ਧਰਨਾ ਦੇਣ ਦਾ ਐਲਾਨ ਕੀਤਾ ਹੈ ਮੀਟਿੰਗ ਉਪਰੰਤ ਮੋਰਚੇ ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ,ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਜਗਰੂਪ ਸਿੰਘ ਲਹਿਰਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋੰ ਮੁੱਖ ਮੰਤਰੀ ਸਮੇਤ ਸਮੂਹ ਕੈਬਨਿਟ ਮੰਤਰੀਆਂ ਅਤੇ ਸਮੂਹ ਵਿਧਾਇਕਾਂ ਨੂੰ ਹਜ਼ਾਰਾਂ ‘ਮੰਗ ਪੱਤਰ’ ਭੇਜਕੇ ਮੀਟਿੰਗ ਲਈ ਸਮੇਂ ਦੀ ਮੰਗ ਕੀਤੀ ਗਈ ਪਰ ਇਹ ਮੰਗ ਪੱਤਰ ‘ਮੁੱਖ ਮੰਤਰੀ ਜੀ’ ਦੇ ਦਫ਼ਤਰ ਵੱਲੋੰ ਰੱਦੀ ਦੀ ਟੋਕਰੀ ਵਿੱਚ ਸੁੱਟ ਦਿੱਤੇ ਗਏ,ਮੁੱਖ ਮੰਤਰੀ ਪਾਸੋਂ ਮੀਟਿੰਗ ਦਾ ਸਮਾਂ ਲੈਣ ਲਈ ਮਜ਼ਬੂਰੀਵੱਸ ‘ਮੋਰਚੇ’ ਨੂੰ ਸੰਘਰਸ਼ ਦਾ ਰਸਤਾ ਅਖਤਿਆਰ ਕਰਨਾ ਪਿਆ ਅਤੇ ਸੰਗਰੂਰ,ਧੂਰੀ,ਲਾਡੋਵਾਲ (ਲੁਧਿਆਣਾ) ਸਮੇਤ ਹੋਰ ਵੱਖ-ਵੱਖ ਥਾਵਾਂ ਤੇ ਕੀਤੇ ਸੰਘਰਸ਼ਾਂ ਉਪਰੰਤ ਵੱਖ-ਵੱਖ ਜਿਲਿਆਂ ਦੇ ਪ੍ਰਸ਼ਾਸਨ ਵੱਲੋੰ 19 ਵਾਰ ਮੁੱਖ ਮੰਤਰੀ
 ਨਾਲ਼ ਪੈਨਲ ਮੀਟਿੰਗ ਕਰਵਾਉਣ ਦੇ ਲਿਖਤੀ ਭਰੇਸ਼ੇ ਦੇਣ ਦੇ ਬਾਵਜੂਦ ਵੀ ਮੁੱਖ ਮੰਤਰੀ ਵੱਲੋੰ “ਮੋਰਚੇ” ਦੀ ਲੀਡਰਸਿੱਪ ਨਾਲ਼ ਇੱਕ ਵੀ ਮੀਟਿੰਗ ਕਰਕੇ ਠੇਕਾ ਮੁਲਾਜ਼ਮਾਂ ਤਕਲੀਫ ਸੁਣਨ ਦੀ ਵੀ ਲੋੜ ਮਹਿਸੂਸ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ‘ਬੱਜਟ ਸੈਸ਼ਨ’ ਮੌਕੇ ’01 ਮਾਰਚ’ ਨੂੰ ‘ਮੋਹਾਲੀ’ ਵਿਖੇ ਪਰਿਵਾਰਾਂ ਸਮੇਤ ਧਰਨਾ ਦੇਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਬੰਦ ਕੀਤਾ ਜਾਵੇ ।

Leave a Reply

Your email address will not be published.


*