August 17, 2026

Justice News

ਅਵਾਮ ਦੀ ਆਵਾਜ਼

ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 18 ਮਾਰਚ ਨੂੰ-ਡਾ. ਕੁਲਦੀਪ ਸਿੰਘ

ਮੋਗਾ ( Gurjit sandhu)
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 18 ਮਾਰਚ, 2024 ਦਿਨ ਸੋਮਵਾਰ ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ‘ਤੇ ਹੱਲ ਦੱਸੇ ਜਾਣਗੇ। ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ।
ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਖੇਤੀਬਾੜੀ ਧੰਦੇ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਅਤੇ ਵਿਭਾਗੀ ਸਕੀਮਾਂ ਪ੍ਰਤੀ ਜਾਗਰੂਕਤਾ ਲੈਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.