ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 7 ਮਾਰਚ ਨੂੰ

ਕਾਠਗੜ੍ਹ  (ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਾਉਣੀ ਦੇ ਕਿਸਾਨ ਮੇਲਿਆਂ ਦੀ ਲੜੀ ਵਿੱਚੋਂ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਲਗਾਇਆ ਜਾਣ ਵਾਲਾ ਕਿਸਾਨ ਮੇਲਾ 07 ਮਾਰਚ, 2024 ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ | ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ ਅਤੇ ਨਿਰਦੇਸ਼ਕ, ਖੇਤਰੀ ਖੋਜ ਕੇਂਦਰ ਨੇ ਦੱਸਿਆ ਕਿ ਇਸ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ Tਖੇਤੀ ਨਾਲ ਸਹਾਇਕ ਧੰਦਾ, ਪਰਿਵਾਰ ਸੁਖੀ ਮੁਨਾਫਾ ਚੰਗਾUਵਿਸ਼ੇ ਨੂੰ ਸਮਰਪਿਤ ਹੋਣਗੇ | ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਤਕਨੀਕੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ | ਮੇਲੇ ਵਿੱਚ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਪ੍ਰਮੁੱਖ ਕਿਸਮਾਂ ਪੀ.ਆਰ. 126, ਪੀ.ਆਰ. 128, ਪੀ.ਆਰ.129 ਅਤੇ ਪੀ.ਆਰ.130, ਬਾਸਮਤੀ ਦੀ ਪੰਜਾਬ ਬਾਸਮਤੀ 7, ਪੂਸਾ 1121, ਪੂਸਾ 1847 ਅਤੇ ਪੂਸਾ 1509 ਕਿਸਮ, ਮੂੰਗੀ ਦੀ ਐਸ ਐਮ ਐਲ 1827, ਮੱਕੀ ਦੀ ਜੇ ਸੀ 4 ਅਤੇ 12, ਹਰੇ ਚਾਰੇ ਲਈ ਮੱਕੀ ਦੀ ਜੇ 1006 ਕਿਸਮ, ਹਲਦੀ ਦੀ ਪੀ ਐਚ 1 ਕਿਸਮ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਮੇਲੇ ਵਿੱਚ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਫਲਦਾਰ ਬੂਟੇ ਜਿਵੇਂ ਕਿ ਲੀਚੀ, ਅੰਬ, ਅਮਰੂਦ, ਕਿੰਨੂ, ਆਮਲਾ, ਮੌਸੰਮੀ, ਬੇਰ, ਜਾਮਣ, ਆਲੂਬੁਖਾਰਾ, ਅਨਾਰ, ਗਲਗਲ, ਬਾਰਾਮਾਸੀ ਨਿੰਬੂ ਦੀਆਂ ਸੁਧਰੀਆਂ ਕਿਸਮਾਂ, ਸਜਾਵਟੀ ਬੂਟੇ ਅਤੇ ਸਬਜ਼ੀਆਂ ਦੀ ਪਨੀਰੀ ਦੀ ਵਿੱਕਰੀ ਵੀ ਕੀਤੀ ਜਾਵੇਗੀ | ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਲੋਂ ਨਵੀਆਂ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ | ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਵੱਲੋਂ ਪਸ਼ੂ ਭਲਾਈ ਕੈਂਪ ਵੀ ਲਾਇਆ ਜਾਵੇਗਾ, ਜਿਸ ਵਿੱਚ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਲਾਕਾ ਵਾਸੀਆਂ ਨੂੰ ਮੇਲੇ ਦਾ ਭਰਪੂਰ ਫਾਇਦਾ ਲੈਣ ਲਈ ਮੇਲੇ ਤੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ |

Leave a Reply

Your email address will not be published.


*


hi88 new88 789bet 777PUB Даркнет alibaba66 1xbet 1xbet plinko Tigrinho Interwin