ਪੰਜਾਬੀ ਸਾਹਿਤ ਅਕਾਦਮੀ ਦੀਆਂ ਚੋਣਾਂ ਦੇ ਮੁੱਦੇ ਤੇ ਵਿਰਸਾ ਵਿਹਾਰ ‘ਚ ਹੋਈ ਮੀਟਿੰਗ
ਅੰਮ੍ਰਿਤਸਰ::::::::::: (ਰਣਜੀਤ ਸਿੰਘ ਮਸੌਣ/ਮਨਜੀਤ ਰੰਧਾਵਾ) ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀਆਂ 3 ਮਾਰਚ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋ ਰਹੀਆਂ ਚੋਣਾਂ ਵਾਸਤੇ ਪ੍ਰਧਾਨਗੀ ਦੇ ਉਮੀਦਵਾਰ ਡਾ. ਸਰਬਜੀਤ ਸਿੰਘ ਤੇ ਉਨ੍ਹਾਂ ਦੇ ਪੈਨਲ ਦੇ ਹੱਕ ਵਿੱਚ ਇੱਕ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ। ਜਿਸ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਭਾਰਤ ਦੇ ਜਨਰਲ ਸਕੱਤਰ ਡਾ.ਸੁਖਦੇਵ ਸਿੰਘ ਸਿਰਸਾ, ਪੰਜਾਬ ਦੇ ਪ੍ਰਧਾਨ ਪ੍ਰੋ.ਸੁਰਜੀਤ ਜੱਜ ਨੇ ਪ੍ਰਧਾਨਗੀ ਦੇ ਉਮੀਦਵਾਰ ਡਾ.ਸਰਬਜੀਤ ਸਿੰਘ, ਮੀਤ ਪ੍ਰਧਾਨਗੀ ਲਈ ਅੰਮ੍ਰਿਤਸਰ ਤੋਂ ਉਮੀਦਵਾਰ ਭੂਪਿੰਦਰ ਸਿੰਘ ਸੰਧੂ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ‘ਤੇ ਡਾ.ਬਲਜੀਤ ਰੰਧਾਵਾ, ਡਾ.ਅਰਵਿੰਦਰ ਕੌਰ ਧਾਲੀਵਾਲ, ਕਮਲ ਗਿੱਲ, ਡਾ.ਹੀਰਾ ਸਿੰਘ, ਧਰਵਿੰਦਰ ਸਿੰਘ ਔਲਖ, ਤਰਲੋਚਨ ਤਰਨਤਾਰਨ, ਡਾ.ਜੋਗਿੰਦਰ ਕੈੰਰੋ, ਤਰਨਤਾਰਨ ਇਕਾਈ ਦੇ ਪ੍ਰਧਾਨ ਹਰਦਰਸ਼ਨ ਸਿੰਘ ਕਮਲ, ਗੁਰਪ੍ਰੀਤ ਸਿੰਘ ਕੱਦਗਿੱਲ, ਮਜੀਠਾ ਇਕਾਈ ਦੇ ਪ੍ਰਧਾਨ ਸੁਖਬੀਰ ਸਿੰਘ ਭੁੱਲਰ, ਨਰੰਜਣ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ।