August 17, 2026

Justice News

ਅਵਾਮ ਦੀ ਆਵਾਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੀ ਆਖਰੀ ਮਿਤੀ ਵਿੱਚ ਵਾਧਾ

ਮੋਗਾ   ( Gurjit sandhu)
ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਕੇਸਾਧਾਰੀ ਵਿਅਕਤੀ 30 ਅਪ੍ਰੈਲ, 2024 ਤੱਕ ਫਾਰਮ ਨੰਬਰ-1 ਭਰ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ  ਮੋਗਾ ਵਿੱਚ ਹੁਣ ਤੱਕ ਲੱਖ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ.ਡੀ.ਐਮ. ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।.

Leave a Reply

Your email address will not be published. Required fields are marked *

Copyright © All rights reserved. | Newsphere by AF themes.