August 17, 2026

Justice News

ਅਵਾਮ ਦੀ ਆਵਾਜ਼

*ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ

ਸਰਦੂਲਗੜ੍ਹ/ਮਾਨਸਾ, : ਡਾ ਸੰਦੀਪ ਘੰਡ
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿਛਲੇ ਦਿਨੀ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਇਸ ਮੌਕੇ ਸੈਨਿਕ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.