August 17, 2026

Justice News

ਅਵਾਮ ਦੀ ਆਵਾਜ਼

ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਕਾਂਗਰਸੀ ਉਤਰੇ ਸੜਕਾਂ ‘ਤੇ- ਦਿੱਤੀਆਂ ਗ੍ਰਿਫਤਾਰੀਆਂ

ਲੁਧਿਆਣਾ    (  ਵਿਜੇ ਭਾਂਬਰੀ )- ਆਪ ਸਰਕਾਰ ਦੀ ਪੰਜਾਬ ਦੇ ਲੋਕਾਂ ਪ੍ਰਤੀ ਨੀਤੀ ਅਤੇ ਨੀਅਤ ਸਾਫ ਨਹੀਂ ਇਹਨਾਂ ਦੀ ਲੋਕ ਵਿਰੋਧੀ ਸੋਚ ਪੰਜਾਬ ਦੇ ਕਿਸਾਨ, ਵਿਉਪਾਰੀ, ਕਾਰਖਾਨੇਦਾਰ, ਮਜ਼ਦੂਰ, ਮੁਲਾਜ਼ਮ, ਦੁਕਾਨਦਾਰ, ਯੂਥ ਸਭ ਦਾ ਨੁਕਸਾਨ ਕਰ ਰਹੀ ਹੈ। ਇਹ ਸ਼ਬਦ ਅੱਜ ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ) ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਪੁਲਿਸ ਕਮਿਸ਼ਨਰ ਦਫਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹਜ਼ਾਰਾਂ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਕਹੇ।
ਸ੍ਰੀ ਬਾਵਾ ਨੇ ਕਿਹਾ ਕਿ ਬਿੱਟੂ, ਆਸ਼ੂ ਨਾਲ ਸੈਂਕੜੇ ਕਾਂਗਰਸੀ ਵਰਕਰਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕਰਕੇ ਪੰਜਾਬੀਆਂ ਸਾਹਮਣੇ ਉਦਾਹਰਨ ਪੇਸ਼ ਕੀਤੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ, ਵਿਕਾਸ ਅਤੇ ਖੁਸ਼ਹਾਲੀ ਲਈ 2500 ਕਾਂਗਰਸੀ ਵਰਕਰਾਂ ਅਤੇ ਨੇਤਾਵਾਂ ਨੇ ਅੱਤਵਾਦ ਦੌਰਾਨ ਸ਼ਹਾਦਤ ਦਿੱਤੀ ਸੀ। ਮੇਰੀਆਂ ਵੀ ਦੋਨੋਂ ਲੱਤਾਂ ਵਿੱਚ ਏ.ਕੇ. 47 ਦੀਆਂ ਗੋਲੀਆਂ ਲੱਗੀਆਂ ਸਨ ਅਤੇ ਦੋ ਸਾਥੀ ਮਾਰੇ ਗਏ ਸਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਮੁਦਈ ਹੈ। ਹਮੇਸ਼ਾ ਭਾਈਚਾਰਕ ਸਾਂਝ ਨੂੰ ਮਜਬੂਤ ਕਰਨਾ ਹੀ ਇਸ ਦਾ ਉਦੇਸ਼ ਹੈ, ਜੋ ਰਾਹੁਲ ਗਾਂਧੀ ਨੇ 3700 ਕਿਲੋਮੀਟਰ ਦੀ ਭਾਰਤ ਜੋੜੋ ਯਾਤਰਾ ਕੱਢ ਕੇ ਸਿੱਧ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਆਪ ਪਾਰਟੀ ਕੱਲ ਦੀ ਜੰਮੀ ਪਾਰਟੀ ਹੈ ਇਸ ਦੀ ਪੰਜਾਬ ਅੰਦਰ ਸਰਕਾਰ ਦੀ ਉਮਰ ਹੀ ਦੋ ਸਾਲ ਹੈ। ਦੋ ਸਾਲ ਦੇ ਬੱਚੇ ਤੋਂ ਗਲਤੀਆਂ ਅਤੇ ਸ਼ਰਾਰਤਾਂ ਤੋਂ ਬਿਨਾਂ ਹੋਰ ਕੁਝ ਆਸ ਨਹੀਂ ਰੱਖੀ ਜਾ ਸਕਦੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.