ਲਹਿਰਾਗਾਗਾ::::::::::::::::::: ਲੋਕ ਚੇਤਨਾ ਮੰਚ, ਲਹਿਰਾਗਾਗਾ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਧੰਨਾ ਜੱਟ ਸਾਹਿਬ ਵਿਖੇ ਸਕੱਤਰ ਹਰਭਗਵਾਨ ਗੁਰਨੇ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ‘ਚ ਕਰਵਾਏ ਜਾਣ ਵਾਲ਼ੇ ਸੱਭਿਆਚਾਰਕ ਪ੍ਰੋਗਰਾਮ ਲਈ ਵਿਉਂਤਬੰਦੀ ਉਲੀਕੀ ਗਈ।
ਇਸ ਦੌਰਾਨ ਫੈਸਲਾ ਕੀਤਾ ਗਿਆ ਕਿ ਇਸ ਵਾਰ ਸਾਲਾਨਾ ਸਾਥੀ ਹਰੀ ਸਿੰਘ ਤਰਕ ਯਾਦਗਾਰੀ ਸਨਮਾਨ ਰੰਗਮੰਚ ਲਈ ਵਡਮੁੱਲਾ ਯੋਗਦਾਨ ਪਾਉਣ ਲਈ ਮਨਜੀਤ ਕੌਰ ਔਲਖ ਨੂੰ ਦਿੱਤਾ ਜਾਵੇਗਾ। ਉਹਨਾਂ ਦੀ ਟੀਮ ਲੋਕ ਕਲਾ ਮੰਚ, ਮਾਨਸਾ ਵੱਲੋਂ ਪ੍ਰੋਗਰਾਮ ਦੌਰਾਨ ਨਾਟਕ ਅਤੇ ਕੋਰੀਓਗ੍ਰਾਫੀਆਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ। ਜਦੋਂ ਕਿ ਗੀਤ-ਸੰਗੀਤ’ ਮਾਲਵਾ-ਹੇਕ’ ਵੱਲੋਂ ਡਾ. ਜਗਦੀਸ਼ ਪਾਪੜਾ ਦੀ ਅਗਵਾਈ ‘ਚ ਪੇਸ਼ ਕੀਤਾ ਜਾਵੇਗਾ।
ਇੱਕ ਹੋਰ ਅਹਿਮ ਫੈਸਲੇ ਦੌਰਾਨ ਸਦੀਵੀ ਵਿਛੋੜਾ ਦੇ ਗਏ ਮੰਚ ਦੇ ਸੀਨੀਅਰ ਆਗੂ ਨਾਮਦੇਵ ਭੁਟਾਲ ਦੇ ਪਰਿਵਾਰ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ। ਨਾਮਦੇਵ ਭੁਟਾਲ ਜ਼ਿੰਦਗੀ ਭਰ ਜਮਹੂਰੀ ਹੱਕਾਂ ਲਈ ਜੂਝਣ ਵਾਲ਼ੇ ਆਗੂ ਸਨ।
Leave a Reply