August 17, 2026

Justice News

ਅਵਾਮ ਦੀ ਆਵਾਜ਼

ਸੀ.ਆਈ.ਏ.ਸਟਾਫ਼-2 ਵੱਲੋਂ 200 ਕੈਪਸੂਲ ਅਤੇ 300 ਨਸ਼ੀਲੀਆਂ ਗੋਲੀਆ ਸਮੇਤ ਇੱਕ ਕਾਬੂ

ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ/ ਕੁਸ਼ਾਲ ਸ਼ਰਮਾਂ) ਇੰਸਪੈਕਟਰ ਰਾਜੇਸ਼ ਸ਼ਰਮਾ, ਇੰਚਾਰਜ਼ ਸੀ.ਆਈ.ਏ. ਸਟਾਫ਼-2, ਗੁਰੂ ਕੀ ਵਡਾਲੀ ਅੰਮ੍ਰਿਤਸਰ ਦੀ ਪੁਲਿਸ ਪਾਰਟੀ ਐਸ.ਆਈ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਨੇੜੇ ਬਿੱਲਾ ਵਾਲਾ ਚੌਂਕ ਮੋਹਕਮਪੁਰਾ, ਅੰਮ੍ਰਿਤਸਰ ਦੇ ਖੇਤਰ ਤੋਂ ਇੱਕ ਵਿਅਕਤੀ ਦਵਿੰਦਰ ਸਿੰਘ ਉਰਫ਼ ਹੀਰਾ ਪੁੱਤਰ ਪੂਰਨ ਸਿੰਘ ਵਾਸੀ ਪੱਤੀ ਫੁਲੋਂ ਕੀ ਵੱਲਾ, ਥਾਣਾ ਵੇਰਕਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 200 ਨਸ਼ੀਲੇ ਕੈਪਸੂਲ ਖੁੱਲ੍ਹੇ ਅਤੇ 300 ਨਸ਼ੀਲੀਆਂ ਗੋਲੀਆਂ ਖੁੱਲੀਆਂ ਬ੍ਰਾਮਦ ਕੀਤੀਆ ਹਨ। ਇਸ ਤੇ ਮੁਕੱਦਮਾਂ ਨੰਬਰ 23 ਮਿਤੀ 7-3-2024 ਜੁਰਮ 22-61-85 ਐਨਡੀਪੀਸੀ ਐਕਟ ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸ ਦੇ ਫਾਰਵਰਡ ਤੇ ਬੈਕਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।
ਇਸਦੇ ਖਿਲਾਫ਼ ਪਹਿਲਾਂ ਵੀ ਜੁਰਮ 22 ਐਨਡੀਪੀਸੀ ਐਕਟ ਤਹਿਤ ਮੁਕੱਦਮਾਂ ਦਰਜ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.