August 17, 2026

Justice News

ਅਵਾਮ ਦੀ ਆਵਾਜ਼

ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 6838 ਕੇਸਾਂ ਦਾ ਨਿਪਟਾਰਾ

ਮੋਗਾ ::::::::::::::::::::::::::::::
ਜ਼ਿਲ੍ਹਾ ਮੋਗਾ ਵਿੱਚ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਤੁਲ ਕਸਾਨਾ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 20 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 11 ਬੈਂਚ ਰੈਵੇਨਿਊ ਕੇਸਾਂ ਦਾ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 8 ਬੈਂਚ ਬਣਾਏ ਗਏ।
ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 8934 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 6009 ਪ੍ਰੀ-ਲਿਟੀਗੇਟਿਵ ਅਤੇ 829 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 56 ਕਰੋੜ 57 ਲੱਖ 85 ਹਜ਼ਾਰ 984 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

Leave a Reply

Your email address will not be published. Required fields are marked *

Copyright © All rights reserved. | Newsphere by AF themes.