August 17, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਰੋਜ਼ਗਾਰ  ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈੰਪ ਦਾ ਆਯੋਜਨ  11 ਮਾਰਚ ਨੂੰ

ਮੋਗਾ ( Manpreet singh)
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੋਜ਼ਗਾਰ  ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈੰਪ ਦਾ ਆਯੋਜਨ  11 ਮਾਰਚ ਨੂੰ ਕੀਤਾ  ਜਾ ਰਿਹਾ  ਹੈ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫ਼ਸਰ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਲੇਨਾ ਆਟੋ ਇੰਡਸਟਰੀਜ਼ ਪ੍ਰਾਈਵੇਟ ਲਿਮ ਮੋਹਾਲੀ ਵੱਲੋਂ,  8ਵੀ ਤੋਂ 12ਵੀ ਪਾਸ ਅਤੇ ਆਈ ਟੀ ਆਈ, ਟਰਨਰ, ਮਕੈਨਿਕ (ਸਿਰਫ਼ ਲੜਕੇ)  ਦੀ  ਇੰਟਰਵਿਊ ਪ੍ਰਕਿਰਿਆ ਦੁਆਰਾ ਰੋਜ਼ਗਾਰ ਲਈ ਚੋਣ ਕੀਤੀ ਜਾਵੇਗੀ। ਉਮੀਦਵਾਰ ਦੀ ਉਮਰ 18- 40 ਸਾਲ ਵਿਚਕਾਰ ਹੋਣੀ ਚਾਹੀਦੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਨੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ਼, ਰੀਜਿਊਮ, ਆਧਾਰ ਕਾਰਡ  ਲੈ ਕੇ ਉਕਤ ਮਿਤੀ ਨੂੰ ਲਗਾਏ ਜਾਣ ਵਾਲੇ ਰੋਜ਼਼ਗਾਰ ਕੈਂਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ, ਚਿਨਾਬ ਜਿਹਲਮ ਬਲਾਕ, ਤੀਜੀ ਮੰਜਿਲ, ਡੀ.ਸੀ.ਕੰਪਲੈਕਸ, ਨੈਸਲੇ ਦੇ ਸਾਹਮਣੇ ਜਾਂ ਦਫ਼ਤਰੀ ਫੋਨ ਨੰਬਰ 6239266860 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਦੇ ਸੋਸ਼ਲ ਮੀਡੀਆ ਅਕਾਊਂਟਸ ਜਿਵੇਂ ਫੇਸਬੁੱਕ ਪੇਜ਼ ਡੀ.ਬੀ.ਈ.ਈ. ਮੋਗਾ ਤੇ ਵੀ ਸਬੰਧਤ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.