ਜੋਤਸ਼ ਤੇ ਵਾਸਤੂ ਸ਼ਾਸਤਰ ਗੈਰ ਵਿਗਿਆਨਕ — ਤਰਕਸ਼ੀਲ

ਸੰਗਰੂਰ :::::::::::::::::::
ਲੋਕਾਂ ਦਾ ਸੋਚਣਢੰਗ ਵਿਗਿਆਨਕ ਬਣਾਉਣ ਲਈ ਯਤਨਸ਼ੀਲ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ  ਦੀ ਮੀਟਿੰਗ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰਪਾਲ ਦੀ ਅਗਵਾਈ ਵਿੱਚ  ਸੰਗਰੂਰ ਵਿਖੇ ਹੋਈ।ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ  ਤਰਕਸ਼ੀਲ ਆਗੂ ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਲਦ ਕਲਾਂ  ਤੇ ਲੈਕਚਰਾਰ ਜਸਦੇਵ ਸਿੰਘ ਨੇ ਸਮੂਹਿਕ ਰੂਪ ਵਿੱਚ ਦੱਸਿਆ ਕਿ ਮੀਟਿੰਗ ਦੌਰਾਨ ਇਕਾਈ ਦੀ ਸਰਗਰਮੀਆਂ ਤੇ ਵਿਚਾਰ ਚਰਚਾ ਕੀਤੀ ਗਈ ਤੇ  ਇਕਾਈ ਵੱਲੋਂ ਬਰਨਾਲੇ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਤੇ ਜਲੰਧਰ ਕਨਵੈਨਸ਼ਨ ਵਿੱਚ  ਭਰਵੀਂ ਸ਼ਮੂਲੀਅਤ ਕਰਨ ਲਈ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ। ਤਰਕਸ਼ੀਲ ਮੈਗਜ਼ੀਨ ਦਾ ਮਾਰਚ-ਅਪਰੈਲ ਅੰਕ ਲੋਕ ਅਰਪਣ ਕੀਤਾ  ਗਿਆ। ਮੀਟਿੰਗ ਵਿੱਚ ਤਰਕਸ਼ੀਲ ਮੈਗਜ਼ੀਨ ਨੂੰ ਵੱਧ ਤੋਂ ਵੱਧ ਹੱਥਾਂ ਵਿੱਚ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।ਮਾਸਟਰ ਪਰਮਵੇਦ ਨੇ ਸੂਬਾ ਕਮੇਟੀ ਤੇ ਜ਼ੋਨ ਮੀਟਿੰਗਾਂ ਦੀ ਰਿਪੋਰਟਿੰਗ ਕਰਦਿਆਂ ਦੱਸਿਆ ਕਿ 7 ਤੇ 8 ਅਪ੍ਰੈਲ ਨੂੰ ਸੂਬਾ ਸਾਲਾਨਾ ਇਕੱਤਰਤਾ ਬਰਨਾਲਾ ਵਿਖੇ ਹੋਵੇਗੀ। ਮੀਟਿੰਗ ਵਿੱਚ ਜੋਤਿਸ਼ ਤੇ ਚਰਚਾ ਕਰਦੇ ਸਮੇਂ ਸਾਰਿਆਂ ਨੇ ਕਿਹਾ ਕਿ ਜੋਤਿਸ਼ ਤੇ ਵਾਸਤੂਸ਼ਾਸਤਰ ਗੈਰ ਵਿਗਿਆਨਕ ਹਨ।ਲੋਕਾਂ ਨੂੰ ਭਰਮਾਉਣ ਤੋਂ  ਬਿਨਾਂ ਕੁਝ ਨਹੀਂ।
ਲੋਕਾਂ ਨੂੰ ਵਿਗਿਆਨ ਦੀਆਂ ਖੋਜਾਂ, ਕਾਢਾਂ ਦਾ ਲਾਹਾ ਲੈਣ ,
    ਅਖੌਤੀ ਸਿਆਣਿਆਂ ,ਜੋਤਸ਼ੀਆਂ,ਤਾਂਤਰਿਕਾਂ,ਵਾਸਤੂ ਸ਼ਾਸਤਰੀਆਂ ਦੇ ਫੈਲਾਏ ਭਰਮਜਾਲ, ਅੰਧਵਿਸ਼ਵਾਸਾਂ,ਵਹਿਮਾਂ ਭਰਮਾਂ,ਤੇ ਰੂੜ੍ਹੀਵਾਦੀ ਵਿਚਾਰਾਂ,ਅਰਥਹੀਣ,ਵੇਲਾ ਵਿਹਾ ਚੁੱਕੀਆਂ ਗਲੀਆਂ  ਸੜੀਆਂ ਰਸਮਾਂ ਵਿਚੋਂ ਨਿਕਲਣ ਤੇ ਵਿਗਿਆਨਕ ਸੋਚ  ਦੇ ਧਾਰਨੀ ਬਣਨ ਦਾ ਸੁਨੇਹਾ ਦਿੱਤਾ। ਆਗੂਆਂ ਕਿਹਾ ਕਿ ਇਸ ਦੁਨੀਆਂ ਵਿੱਚ ਘਟਨਾਵਾਂ ਵਾਪਰੀਆਂ ਹਨ ਇਨ੍ਹਾਂ ਦੇ ਕਾਰਨ ਜਾਨਣਾ ਹੀ ਤਰਕਸ਼ੀਲਤਾ ਹੈ। ਮੀਟਿੰਗ ਵਿੱਚ ਇਸੇ ਮਹੀਨੇ ਮਾਨਸਿਕ ਰੋਗਾਂ ਤੇ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਗਿਆ।ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਸੁਖਦੇਵ ਸਿੰਘ ਕਿਸ਼ਨਗੜ੍ਹ, ਪ੍ਰਗਟ ਸਿੰਘ ਬਾਲੀਆਂ, ਪਰਮਿੰਦਰ ਸਿੰਘ ਮਹਿਲਾਂ, ਮਨਧੀਰ ਸਿੰਘ,ਅਮਰ ਨਾਥ, ਗੁਰਦੀਪ ਸਿੰਘ,ਸੀਤਾ ਰਾਮ, ਲੈਕਚਰਾਰ ਜਸਦੇਵ ਸਿੰਘ ,ਮਾਸਟਰ ਰਣਜੀਤ ਸਿੰਘ, ਮਾਸਟਰ ਕਰਤਾਰ ਸਿੰਘ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin