ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, :::::::::::::::: ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਨੂੰ ਆਰੰਭ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਤੇ ਉਦਘਾਟਨ ਕਰਦੇ ਹੋਏ ਦੱਸਿਆ ਕਿ ਅਸੀਂ ਪਿੰਡਾਂ, ਕਸਬਿਆਂ ਤੇ ਸ਼ਹਿਰੀ ਵਸੋਂ ਦੀ ਲੋੜ ਦੇ ਸਨਮੁੱਖ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰੀ ਗਰਾਂਟਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਵੀ ਨਿਯਮਤ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਹਰ ਆਰੰਭ ਕੀਤੇ ਜਾਣ ਵਾਲੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਕੰਮ ਮੁਕੰਮਲ ਹੋ ਸਕਣ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਗੋਬਿੰਦ ਨਗਰ, ਪਿੰਡੀ ਢਿੱਲਵਾਂ, ਪਿੰਡੀ ਸਤੀਪੁਰਾ, ਨਮੋਲ, ਮੰਡੇਰ ਕਲਾਂ, ਕੋਟੜਾ ਅਮਰੂ, ਕਿਲਾ ਭਰੀਆਂ, ਸ਼ਹੀਦ ਊਧਮ ਸਿੰਘ ਨਗਰ ਅਤੇ ਸਿੰਘਪੁਰਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 125 ਸੋਲਰ ਲਾਈਟਾਂ ਅਤੇ ਚੀਮਾ ਵਿਖੇ 15 ਲੱਖ ਦੀ ਲਾਗਤ ਨਾਲ 75 ਸਟਰੀਟ ਲਾਈਟਾਂ ਲਗਵਾਉਣ ਦਾ ਕੰਮ ਆਰੰਭ ਕਰਵਾਇਆ । ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ ਗੱਗੜਪੁਰ ਵਿਖੇ 15 ਲੱਖ ਦੀ ਲਾਗਤ ਨਾਲ ਉਸਾਰੇ ਦੋ ਕਲਾਸ ਰੂਮ ਦਾ ਉਦਘਾਟਨ ਕੀਤਾ ਅਤੇ 11 ਲੱਖ ਨਾਲ ਤਿਆਰ ਹੋਣ ਵਾਲੀ ਸਾਇੰਸ ਲੈਬ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਤੁੰਗਾਂ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਕੀਤਾ ਜਦਕਿ ਸਾਹੋਕੇ ਦੇ ਸਰਕਾਰੀ ਸਕੂਲ ਵਿਖੇ 11 ਲੱਖ ਦੀ ਲਾਗਤ ਵਾਲੀ ਸਾਇੰਸ ਲੈਬ ਦਾ ਨੀਹ ਪੱਥਰ ਰੱਖਿਆ। ਕੈਬਨਿਟ ਮੰੰਤਰੀ ਨੇ ਕੁਲਾਰਖੁਰਦ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ, 4 ਲੱਖ ਵਾਲੇ ਪਾਰਕ, 5 ਲੱਖ ਦੀ ਲਾਗਤ ਵਾਲੀ ਧਰਮਸ਼ਾਲਾ ਅਤੇ 15.65 ਲੱਖ ਦੀ ਲਾਗਤ ਨਾਲ ਤਿਆਰ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ ਵੱਖ ਥਾਵਾਂ ਤੇ ਪਿੰਡਾਂ ਦੇ ਲੋਕ, ਬਲਾਕ ਪ੍ਰਧਾਨ ਅਤੇ ਅਧਿਕਾਰੀ ਵੀ ਹਾਜ਼ਰ ਸਨ।
Leave a Reply