16 ਮਾਰਚ ਤੱਕ ਮਨਾਇਆ ਜਾਵੇਗਾ ਗਲੋਕੋਮਾ ਹਫ਼ਤਾ

ਤਪਾ:::::::::::::::::::::::: ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ ਮਨਾਇਆ ਜਾ ਰਿਹਾ ਹੈ। ਇਹ ਹਫ਼ਤਾ 16 ਮਾਰਚ, 2024 ਤੱਕ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਖਾਂ ਦੇ ਮਾਹਿਰ ਡਾਕਟਰ ਦੀਪਤੀ ਗੁਪਤਾ ਨੇ ਕਿਹਾ ਕਿ ਗਲੋਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇਕ ਅਹਿਮ ਕਾਰਨ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ‘ਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣ ਨਾਲ ਗਲੋਕੋਮਾ ਦੀ ਜਲਦੀ ਪਛਾਣ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗਲੋਕੋਮਾ ਅੱਖ ਦੇ ਦਬਾਅ (ਇੰਟਰਾਓਕੂਲਰ ਪ੍ਰੈਸ਼ਰ) ਵਿੱਚ ਵਾਧੇ ਕਾਰਨ ਆਪਟਿਵ ਨਰਵ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਵੇਖਣ ਵਿੱਚ ਸਮੱਸਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਗਲੋਕੋਮਾ ਤੋਂ ਪੀੜਤ ਹੋ ਸਕਦਾ ਹੈ ਪਰ 60 ਸਾਲ ਤੋਂ ਵੱਧ ਉਮਰ ਦਾ ਵਿਕਅਤੀ ਜਾਂ ਸੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ ਜਿਹੀ ਕੋਈ ਬਿਮਾਰੀ ਜਾਂ ਕੋਰਟੀਕੋਸਟੀਰੋਇਡ ਖਾਸ ਤੌਰ ਤੇ ਲੰਮੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਕੁਝ ਵਿਅਕਤੀਆਂ ਲਈ ਵਧੇਰੇ ਜੋਖ਼ਮ ਹੁੰਦਾ ਹੈ।
ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਤੇ ਆਪਥਾਲਮਿਕ ਅਫਸਰ ਗੁਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਅਸਧਾਰਣ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਣ ਵਾਲੀਆਂ ਐਨਕਾਂ ਦਾ ਵਾਰ-ਵਾਰ ਬਦਲਣਾ, ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਦ੍ਰਿਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਗਲੋਕੋਮਾ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਰਹਿੰਦਿਆਂ ਬਿਮਾਰੀ ਦੀ ਪਛਾਣ ਅਤੇ ਸਾਵਧਾਨੀ ਪੂਰਵਕ ਇਲਾਜ ਕਰਾਉਣ ਨਾਲ ਜ਼ਿਆਦਾਤਰ ਮਾਮਲਿਆਂ ਵਿੱਚ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਸਮੇਂ ਸਮੇਂ ‘ਤੇ ਆਪਣੀਆਂ ਅੱਖਾਂ ਦੀ ਜਾਂਚ ਕਰਾਉਣੀ ਚਾਹੀਦੀ ਹੈ।

Leave a Reply

Your email address will not be published.


*