ਨਵਾਂਸ਼ਹਿਰ,(ਜਤਿੰਦਰ ਪਾਲ ਸਿੰਘ ਕਲੇਰ )
ਮਾਣਯੋਗ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਐਕਟਿੰਗ ਚੀਫ਼ ਜਸਟਿਸ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਨੇ ਚੰਡੀਗੜ੍ਹ ਰੋਡ ਸਥਿਤ ਬਣਾਏ ਗਏ ਨਵੇਂ ਕੋਰਟ ਕੰਪਲੈਕਸ ਦੀ ਇਮਾਰਤ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ। ਇਸ ਦੌਰਾਨ ਐਡਮਿਨਸਟ੍ਰੇਟਿਵ ਜੱਜ ਸੈਸ਼ਨ ਡਵੀਜ਼ਨ ਐਸ.ਬੀ.ਐਸ. ਨਗਰ ਮਾਣਯੋਗ ਜੱਜ ਹਰਸ਼ ਬੰਗਰ ਅਤੇ ਜਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੀ ਮੌਜੂਦ ਸਨ।
ਉਹਨਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੇ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਕੋਰਟ ਕੰਪਲੈਕਸ ਵਿਖੇ 11 ਅਦਾਲਤਾਂ, ਪਾਰਕਿੰਗ ਏਰੀਆ, ਗਰੀਨ ਪਾਰਕ, ਛੇ ਲਿਫਟਾਂ, ਪੀਣ ਵਾਲੇ ਪਾਣੀ ਦੀ ਵਿਵਸਥਾ, ਵਾਸ਼ ਰੂਮ, ਏ.ਟੀ.ਐਮ. ਅਤੇ ਡਿਸਪੈਂਸਰੀ ਤੋਂ ਇਲਾਵਾ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬੱਧ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਥੇ ਜੱਜਾਂ ਦੀ ਰਿਹਾਇਸ਼ ਲਈ ਰਿਹਾਇਸ਼ ਘਰ ਬਣਾਉਣ ਦਾ ਪ੍ਰਸਤਾਵ ਹੈ। ਇਸ ਸਮਾਗਮ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਮਾਣਯੋਗ ਜਸਟਿਸ ਅਰੁਣ ਪਾਲੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਲੀਸਾ ਗਿੱਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਨਯੋਗ ਜਸਟਿਸ ਸੁਧੀਰ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਮਾਨਯੋਗ ਜਸਟਿਸ ਗੁਰਵਿੰਦਰ ਸਿੰਘ ਗਿੱਲ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ, ਮਾਣਯੋਗ ਜਸਟਿਸ ਹਰਸਿਮਰਨ ਸਿੰਘ ਸੇਠੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਸੁਵੀਰ ਸਿਹਗਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਮਾਣਯੋਗ ਜਸਟਿਸ ਵਿਕਾਸ ਬੇਹਲ ਜੱਜ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਸ਼ਾਮਲ ਸਨ। ਇਸ ਤੋਂ ਇਲਾਵਾ ਉਦਘਾਟਨੀ ਸਮਾਰੋਹ ਵਿੱਚ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਰਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਫੈਮਲੀ ਕੋਰਟ ਮਨਿਸ਼ਾ ਜੈਨ, ਸਿਵਲ ਜੱਜ (ਸੀਨੀਅਰ ਡਵੀਜ਼ਨ) ਪਰਮਿੰਦਰ ਕੌਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਜਗਬੀਰ ਸਿੰਘ ਮੇਹੰਦੀਰੱਤਾ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਕੋਮਪਲੇ ਧੰਜਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਐਸ.ਬੀ.ਐਸ. ਨਗਰ ਮੋਨਿਕਾ ਚੌਹਾਨ, ਸਿਵਲ ਜੱਜ (ਜੂਨੀਅਰ ਡਵੀਜ਼ਨ) ਸਰਵੇਸ਼ ਸਿੰਘ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਖਵਿੰਦਰ ਸਿੰਘ, ਸਿਵਲ ਜੱਜ (ਜੂਨੀਅਰ ਡਵੀਜ਼ਨ) ਬਲਾਚੌਰ ਪਪਨੀਤ ਵੀ ਮੌਜੂਦ ਸਨ
Leave a Reply