ਸੰਗਰੂਰ;;;;;;;;;;;;;;;;;;;;;;;;;;;;: ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦਾ ਚੋਣ ਇਜਲਾਸ ਜਿਲਾ ਪੑਧਾਨ ਸਵਰਨਜੀਤ ਸਿੰਘ ਦੀ ਅਗਵਾਈ ਅਤੇ ਸੂਬਾ ਆਗੂ ਗੁਰਮੇਲ ਸਿੰਘ ਠੂਲੀਵਾਲ ਦੀ ਦੇਖਰੇਖ ਵਿੱਚ ਪਰਜਾਪਤ ਧਰਮਸਾਲਾ ਵਿਖੇ ਸਫਲਤਾ ਪੂਰਵਕ ਸਮਾਪਤ ਹੋਇਆ। ਇਸ ਇਜਲਾਸ ਨੂੰ ਮਰਹੂਮ ਜਮਹੂਰੀ ਆਗੂ ਨਾਮਦੇਵ ਭੁਟਾਲ ਨੂੰ ਸਮਰਪਿਤ ਕੀਤਾ ਗਿਆ, ਉਹਨਾਂ ਦੀ ਜੀਵਨ ਸਾਥਣ ਜਸਵੰਤ ਕੌਰ ਅਤੇ ਪਰੀਵਾਰ ਦਾ ਵਿਸੇਸ ਤੌਰ ਤੇ ਸਨਮਾਨ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਵੱਲੋਂ ਦੋ ਸਾਲਾਂ ਦੀ ਕਾਰਜਗਾਰੀ ਰਿਪੋਰਟ ਪੇਸ਼ ਕੀਤੀ ਗਈ। ਜ਼ਿਲ੍ਹਾ ਵਿੱਤ ਸਕੱਤਰ ਮਨਧੀਰ ਸਿੰਘ ਵਲੋਂ ਵਿੱਤੀ ਰਿਪੋਰਟ ਪੇਸ਼ ਕੀਤੀ ਗਈ। ਜ਼ਿਲ੍ਹਾ ਸਵਰਨਜੀਤ ਸਿੰਘ ਨੇ ਆਏ ਮੈਂਬਰਾਂ ਨੂੰ ਜੀ ਆਇਆਂ ਆਖਿਆ ਅਤੇ ਦੇਸ਼ ਦੀਆਂ ਮੌਜੂਦਾ ਹਾਲਤਾਂ ਤੇ ਝਾਤ ਪਵਾਉਦਿਆ ਸਾਰੇ ਲੋਕ ਪੱਖੀ ਕਾਰਕੁਨਾਂ ਨੂੰ ਇਕਮੁੱਠ ਹੋ ਕੇ ਦੇਸ਼ ਦਾ ਧਰੁਵੀਕਰਨ ਕਰਨ ਤੇ ਮੁਲਕ ਨੂੰ ਧਰਮ ਦੇ ਅਧਾਰ ਤੇ ਵੰਡਣ ਵਾਲੀਆਂ ਫਿਰਕੂ ਤਾਕਤਾਂ ਨੂੰ ਟਾਕਰਾ ਦੇਣ ਲਈ ਅੱਗੇ ਆਉਣ ਲਈ ਕਿਹਾ। ਰਿਪੋਰਟ ਤੇ ਚਰਚਾ ਕੀਤੀ ਗਈ ਵਿੱਚ ਜਗਜੀਤ ਭੁਟਾਲ, ਕਾ ਭੂਰਾ ਸਿੰਘ ਦੁੱਗਾਂ, ਮੱਘਰ ਸਿੰਘ, ਰੋਹੀ ਸਿੰਘ, ਨੈਬ ਸਿੰਘ ਦੁੱਗਾਂ ਨੇ ਆਪਣੇ ਵਿਚਾਰ ਪੇਸ਼ ਕੀਤੇ ਗਏ, ਜਿਸ ਦੇ ਜਵਾਬ ਜ਼ਿਲ੍ਹਾ ਪੑਧਾਨ ਸਵਰਨਜੀਤ ਸਿੰਘ ਵੱਲੋਂ ਦਿੱਤੇ ਗਏ। ਦੋਹਾਂ ਰਿਪੋਰਟਾਂ ਨੂੰ ਇਜਲਾਸ ਵਲੋਂ ਦਿੱਤੇ ਸੁਝਾਵਾਂ ਨੂੰ ਸ਼ਾਮਲ ਕਰਦਿਆਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਉਪਰੰਤ ਸੂਬਾ ਚੋਣ ਅਬਜਰਵਰ ਗੁਰਮੇਲ ਸਿੰਘ ਠੁੱਲੀਵਾਲ ਦੀ ਨਿਗਰਾਨੀ ਹੇਠ ਸਰਬਸੰਮਤੀ ਨਾਲ 19 ਮੈਂਬਰੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਅਤੇ ਡੈਲੀਗੇਟਾਂ ਦੀ ਚੋਣ ਕੀਤੀ ਗਈ। ਕਾਰਜਕਾਰੀ ਕਮੇਟੀ ਨੇ ਆਪਣੇ ਵਿਚੋਂ ਸਰਬਸੰਮਤੀ ਨਾਲ ਜਗਜੀਤ ਭੁਟਾਲ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਮਨਧੀਰ ਸਿੰਘ ਨੂੰ ਵਿੱਤ ਸਕੱਤਰ, ਬਸੇਸਰ ਰਾਮ ਨੂੰ ਮੀਤ ਪ੍ਰਧਾਨ, ਕੁਲਵਿੰਦਰ ਬੰਟੀ ਨੂੰ ਸਹਾਇਕ ਸਕੱਤਰ ਅਤੇ ਜੁਝਾਰ ਲੌਗੋਵਾਲ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ।
ਇਸ ਮੌਕੇ ਪੇਸ਼ ਕੀਤੇ ਗਏ ਮਤਿਆਂ ਵਿੱਚ ਲਦਾਖ਼ ਦੇ ਲੋਕਾਂ ਵਲੋ ਰਾਜ ਨੂੰ ਪੂਰਨ ਦਰਜਾ ਦੇਣ ਅਤੇ ਇਸ ਖੇਤਰ ਦੇ ਵਾਤਾਵਰਨ, ਜਲ, ਜੰਗਲ ਜ਼ਮੀਨ ਨੂੰ ਕਾਰਪੋਰੇਟ ਲੁੱਟ ਤੋਂ ਬਚਾਉਣ ਲਈ ਉਤਰ ਪੂਰਬੀ ਖੇਤਰ ਵਾਂਗ ਸਵਿੰਧਾਨ ਦੀ 6ਵੀਂ ਅਨੂਸੂਚੀ ਵਿੱਚ ਸ਼ਾਮਲ ਕਰਨ ਦੀਆਂ ਮੰਗਾਂ ਨਾਲ ਇਕਮੁੱਠਤਾ ਜ਼ਾਹਰ ਕੀਤੀ ਅਤੇ ਇਹਨਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਦੀ ਅਪੀਲ ਕੀਤੀ। ਕੇਂਦਰ ਦੀ ਬੀ ਜੇ ਪੀ ਸਰਕਾਰ ਵੱਲੋਂ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ਆਪਣੇ ਹਿਤਾਂ ਲਈ ਵਰਤ ਕੇ ਦੇਸ਼ ਭਰ ਵਿਚ ਵਿਰੋਧ ਦੀ ਆਵਾਜ਼ ਨੂੰ ਦਬਾਅ ਕੇ ਇੱਕ ਵਿਰੋਧ ਮੁਕਤ ਭਾਰਤ ਬਣਾਉਣ ਲਈ ਕੀਤੀਆਂ ਜਾ ਰਹੀਆਂ ਗੈਰ ਸੰਵਿਧਾਨਕ ਕਾਰਵਾਈਆਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਉਪਰ ਗੰਭੀਰ ਚਿੰਤਾਂ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਵਿਰੁੱਧ ਇਕਜੁੱਟ ਜਮਹੂਰੀ ਲਹਿਰ ਉਸਾਰਨ ਦਾ ਸੱਦਾ ਦਿੱਤਾ। ਸਰਕਾਰ ਦੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਅਤੇ ਇਹਨਾਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਹਮਾਇਤ ਕਰਨ ਵਾਲੇ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ, ਸਮਾਜਿਕ ਕਾਰਕੁਨਾਂ ਵਿਰੁੱਧ ਯੂ ਏ ਪੀ ਏ ਲਗਾ ਕੇ ਉਨ੍ਹਾਂ ਨੂੰ ਸਾਲਾਂ ਬੱਧੀ ਜੇਲਾਂ ਵਿੱਚ ਬੰਦ ਕਰਨ ਦੀ ਤਾਨਾਸ਼ਾਹੀ ਕਾਰਵਾਈਆਂ ਦੀ ਨਿਖੇਦੀ ਕੀਤੀ ਅਤੇ ਉਹਨਾਂ ਉਪਰ ਮੜੇ ਝੂਠੇ ਕੇਸ ਵਾਪਸ ਲੈਣ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਆਪਣੀ ਜਲ ਜੰਗਲ ਜ਼ਮੀਨ ਨੂੰ ਬਚਾਉਣ ਅਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ, ਮਜਦੂਰਾਂ, ਆਦਿਵਾਸੀਆਂ ਉਪਰ ਡ੍ਰੋਨ ਹਮਲੇ ਕਰਨ, ਬਹੁਤ ਹੀ ਜ਼ਾਲਮਾਨਾ ਤਰੀਕੇ ਨਾਲ ਅਥਰੂ ਗੈਸ, ਪੈਲੇਟ ਗੰਨਾ ਦੀ ਵਰਤੋਂ ਕਰਨ ਅਤੇ ਸਾਰਪ ਸ਼ੂਟਰਾਂ ਰਾਹੀਂ ਸਿੱਧੇ ਹਮਲੇ ਕਰਕੇ ਕਤਲ ਕਰਨ ਦੀਆਂ ਗੈਰ ਕਾਨੂੰਨੀ ਅਤੇ ਜ਼ਾਲਮਾਨਾ ਕਾਰਵਾਈਆਂ ਦੀ ਸਖ਼ਤ ਨਿੰਦਾ ਕਰਦੇ ਹੋਏ ਇਹਨਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਪੰਜਾਬ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਨਾਂ ਹੇਠ ਨੌਜਵਾਨਾਂ ਦੇ ਝੂਠੇ ਮੁਕਾਬਲੇ ਬਣਾ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਜਾਂ ਕਤਲ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਵਰਤਾਰੇ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ। ਸਜ਼ਾ ਪੂਰੀ ਕਰ ਚੁੱਕੇ ਸਮੂਹ ਕੈਦੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਉਹਨਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ। ਦੇਸ਼ ਦੇ ਹਾਕਮਾਂ ਵਲੋਂ ਦੇਸ਼ ਦੇ ਧਰਮ ਨਿਰਪੱਖ ਖ਼ਾਸੇ ਨੂੰ ਤਹਿਸ ਨਹਿਸ਼ ਕਰਕੇ ਹਿੰਦੂਤਵੀ ਸਭਿਆਚਾਰ ਪੈਦਾ ਕਰਨ, ਘੱਟ ਗਿਣਤੀਆਂ ਨੂੰ ਦਹਿਸ਼ਤਜ਼ਦਾ ਕਰਨ, ਬਲਡੋਜਰ ਚਲਾਉਣ ਵਰਗੀਆਂ ਗੈਰ ਕਾਨੂੰਨੀ ਕਾਰਵਾਈਆਂ ਕਰਨ, ਸੀ ਏ ਏ ਲਾਗੂ ਕਰਨ ਵਰਗੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਅਤੇ ਦੇਸ਼ ਦੇ ਜਮਹੂਰੀਅਤ ਪਸੰਦ ਲੋਕਾਂ ਨੂੰ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਦਾ ਇਕਜੁੱਟ ਵਿਰੋਧ ਕਰਨ ਦਾ ਸੱਦਾ ਦਿੱਤਾ।
ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਅਤੇ ਸੁਨਾਮ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਕਰੀਬਨ ਦੋ ਦਰਜਨ ਗਰੀਬ ਲੋਕਾਂ ਦੀ ਮੌਤ ਉਪਰ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਵਰਤਾਰੇ ਦੀ ਅਦਾਲਤੀ ਜਾਂਚ ਕਰਵਾ ਕੇ ਇਹਨਾਂ ਮੌਤਾਂ ਲਈ ਜ਼ਿੰਮੇਵਾਰ ਵਿਅਕਤੀਆਂ ਅਤੇ ਅਧਿਕਾਰੀਆਂ ਖਿਲਾਫ ਕਤਲ ਦੇ ਮੁਕੱਦਮੇ ਦਰਜ ਕਰਨ ਤੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਦੇਣ, ਉਹਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ।
Leave a Reply