August 17, 2026

Justice News

ਅਵਾਮ ਦੀ ਆਵਾਜ਼

ਭਵਾਨੀਗੜ੍ਹ ਸਹਿਰ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਜਣਿਆਂ ਨੂੰ ਕਾਬੂ ਕੀਤਾ ਗਿਆ।

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ ) ਇਥੋਂ ਦੀ ਪੁਲੀਸ ਵੱਲੋਂ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਜਣਿਆਂ ਨੂੰ ਕਾਬੂ ਕੀਤਾ ਗਿਆ। ਅੱਜ ਪ੍ਰੈਸ ਕਾਨਫਰੰਸ ਦੌਰਾਨ ਗੁਰਦੀਪ ਸਿੰਘ ਡੀਐੱਸਪੀ ਭਵਾਨੀਗੜ੍ਹ ਨੇ ਦੱਸਿਆ ਕਿ 22 ਮਾਰਚ ਨੂੰ ਸ਼ਹਿਰ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਹਰਪ੍ਰੀਤ ਕੌਰ ਵਾਸੀ ਕਰਨਪੁਰ ਦਾ ਬੈਗ ਖੋਹ ਲਿਆ, ਜਿਸ ਵਿੱਚ ਤਿੰਨ ਹਜ਼ਾਰ ਰੁਪਏ ਅਤੇ ਮੋਬਾਇਲ ਸੀ। ਇਸੇ ਤਰ੍ਹਾਂ ਮਮਤਾ ਦੇਵੀ ਵਾਸੀ ਅਜੀਤ ਨਗਰ ਪਾਸੋਂ ਝਪਟ ਮਾਰ ਕੇ ਸੋਨੇ ਦੇ ਟੌਪਸ ਖੋਹੇ ਗਏ। ਪੁਲੀਸ ਵੱਲੋਂ ਪੜਤਾਲ ਸ਼ੁਰੂ ਕੀਤੀ ਗਈ। ਇਸੇ ਦੌਰਾਨ ਥਾਣਾ ਮੁਖੀ ਗੁਰਨਾਮ ਸਿੰਘ ਦੀ ਨਿਗਰਾਨੀ ਹੇਠ ਪੁਲੀਸ ਟੀਮ ਵੱਲੋਂ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਫੱਗੂਵਾਲਾ ਕੈਂਚੀਆਂ ਅਤੇ ਰਵਿੰਦਰਜੀਤ ਸਿੰਘ ਉਰਫ ਮੁੰਦਰੀ ਵਾਸੀ ਖਨਾਲ ਕਲਾਂ ਨੂੰ ਗ੍ਰਿਫਤਾਰ ਕਰਕੇ ਚੋਰੀ ਕੀਤਾ ਮੋਟਰਸਾਈਕਲ ਅਤੇ ਲੁੱਟਾਂ ਖੋਹਾਂ ਦਾ ਸਾਮਾਨ ਸੋਨੇ ਬਰਾਮਦ ਕੀਤੇ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਇਨ੍ਹਾਂ ਦੋਵਾਂ ਵਿਅਕਤੀਆਂ ਦਾ ਅਪਰਾਧਕ ਪਿਛੋਕੜ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.