ਚੋਣਾਂ ਦੌਰਾਨ ਜ਼ਬਤ ਕੀਤੀ ਸ਼ੱਕੀ ਨਗਦੀ/ਕਰੰਸੀ ਖਜ਼ਾਨਿਆਂ ਵਿੱਚ ਹੋਵੇਗੀ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ  ( Gurjeet sandhu)
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਇਨਫੋਰਸਮੈਂਟ ਟੀਮਾਂ ਹਫ਼ਤੇ ਦੇ ਸਾਰੇ ਦਿਨ 24 ਘੰਟੇ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਇਨ੍ਹਾਂ ਇਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਨਗਦੀ/ਕਰੰਸੀ ਜਬ਼ਤ  ਕੀਤੀ ਜਾਂਦੀ ਹੈ ਤਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ ਉਸੇ ਸਮੇਂ ਹੀ ਖਜ਼ਾਨਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖਜ਼ਾਨਾ ਅਤੇ ਸਬ ਖਜ਼ਾਨਿਆਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਿਖਤੀ ਹੁਕਮਾਂ ਵਿੱਚ ਖਜ਼ਾਨਾ ਦਫ਼ਤਰਾਂ ਵਿੱਚ ਲੋੜ ਅਨੁਸਾਰ ਕਰਮਚਾਰੀਆਂ ਨੂੰ ਤੈਨਾਤ ਕਰਨ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਹਨ  ਤਾਂ ਜੋ ਜਬਤ ਕੀਤੀ ਗਈ ਕਰੰਸੀ/ਨਗਦੀ ਨੂੰ ਖਜ਼ਾਨਾ ਦਫ਼ਤਰ ਵਿਖੇ ਸੁਰੱਖਿਅਤ ਰੱਖਿਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਨੂੰ ਖਜ਼ਾਨਿਆਂ ਵਿੱਚ ਸੁਰੱਖਿਆ ਕਰਮਚਾਰੀ ਤੈਨਾਤ ਕਰਵਾਉਣ ਲਈ ਹਦਾਇਤ ਕਰ ਦਿੱਤੀ ਹੈ।

Leave a Reply

Your email address will not be published.


*