August 17, 2026

Justice News

ਅਵਾਮ ਦੀ ਆਵਾਜ਼

ਲੋਕ ਸਭਾ ਚੋਣਾਂ  ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ‘ਤੇ ਸਿਰਜੇ ਗੀ ਨਵਾਂ ਇਤਿਹਾਸ :ਗੁਰਪ੍ਰੀਤ ਗੁੱਜਰ ਰੈਲਮਾਜਰਾ 

ਨਵਾਂਸ਼ਹਿਰ    (ਜਤਿੰਦਰ ਪਾਲ ਸਿੰਘ ਕਲੇਰ )- ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੀ ਸ਼੍ਰੋਮਣੀ ਅਕਾਲੀ ਦਲ ਆਪਣੇ ਇਕੱਲਿਆਂ ਹੀ ਆਪਣੇ ਬਲਬੂਤੇ ਤੇ ਸਿਰਜੇ ਗੀ ਨਵਾ ਇਤਿਹਾਸ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਜਵਾਨ ਅਕਾਲੀ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਹੀ ਵੋਟਰਾਂ ਦੇ ਸਹਿਯੋਗ ਨਾਲ ਜਿੱਥੇ ਸਾਰੀਆਂ ਸੀਟਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀਆਂ ਜਿੱਤਾਂ ਪ੍ਰਾਪਤ ਕਰਨਗੇ, ਉੱਥੇ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਨਵਾ ਰਿਕਾਰਡ ਪੇਸ਼ ਕੀਤਾ ਜਾਵੇਗਾ  ਗੁਰਪ੍ਰੀਤ ਗੁੱਜਰ ਨੇ ਕਿਹਾ  ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਬਦਲਾਅ ਦੇ ਨਾਂ ਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਪੂਰੀ ਤਰ੍ਹਾ ਭੰਗ ਹੋ ਚੁੱਕਾ ਹੈ। ਉਹ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਕਿ ਜੋ ਬਦਲਾਅ ਦੇ ਨਾ ਤੇ ਵੱਜੀ ਠੱਗੀ ਉਸ ਨੂੰ ਚਿਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਜਿੱਤ ਦਵਾ ਕੇ ਮੌਜੂਦਾ ਸਰਕਾਰ ਨੂੰ ਸਬਕ ਸਿਖਾ ਸਕਣ ਤਾ ਜੋ ਅੱਗੇ ਤੋਂ ਕੋਈ ਵੀ ਪਾਰਟੀ ਪੰਜਾਬ ਦੇ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਸਤਾ ਹਾਸਲ ਨਾ ਕਰ ਸਕੇ । ਗੁਰਪ੍ਰੀਤ ਗੁੱਜਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਨੇਤਾਵਾਂ ਨੇ ਭਾਜਪਾ ਨਾਲ ਰਲੇਵਾਂ ਨਾ ਕਰਕੇ ਅਤੇ ਆਪਣੇ ਬਲਬੂਤੇ ਤੇ ਚੋਣਾਂ ਲੜਨ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ  ਹੈ, ਕਿਉਂਕਿ ਕੇਂਦਰ ‘ਤੇ ਕਾਬਜ਼ ਭਾਜਪਾ ਸਰਕਾਰ ਸਰਕਾਰ ਵੱਲੋਂ ਨਾ ਹੀ ਹੁਣ ਤੱਕ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੋਈ ਠੋਸ ਕਦਮ ਉਠਾਏ ਗਏ ਹਨ ਅਤੇ ਨਾ ਹੀ ਕਿਸਾਨਾਂ ਦੇ ਭਖਦੇ ਮਸਲਿਆਂ ਦਾ ਹੱਲ ਕੀਤਾ ਜਾ ਰਿਹਾ ਹੈ

Leave a Reply

Your email address will not be published. Required fields are marked *

Copyright © All rights reserved. | Newsphere by AF themes.