ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ 

ਭਵਾਨੀਗੜ੍ਹ      (ਮਨਦੀਪ ਕੌਰ ਮਾਝੀ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਅਤੇ ਪੀ.ਐਸ.ਪੀ.ਸੀ.ਐਲ ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ ’ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸੇ ਤਰ੍ਹਾਂ ਵਿਜੀਲੈਂਸ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਬਲਬੇੜਾ, ਜ਼ਿਲ੍ਹਾ ਪਟਿਆਲਾ ਵਿਖੇ ਤਕਨੀਕੀ ਸਹਾਇਕ ਲਾਈਨ ਮੈਨ (ਏਐਲਐਮ) ਵਜੋਂ ਤਾਇਨਾਤ ਚਰਨਜੀਤ ਸਿੰਘ, ਜੋ ਬਤੌਰ ਖ਼ਪਤਕਾਰ ਕਲਰਕ ਵਜੋਂ ਕੰਮ ਕਰ ਰਿਹਾ ਹੈ, ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਕਤ ਮੁਲਜ਼ਮ ਬਿਲਾਸਪੁਰ ਡੇਰੇ, ਬਾਜ਼ੀਗਰ ਬਸਤੀ, ਪਟਿਆਲਾ ਵਿਖੇ ਰਹਿ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਹਰਿੰਦਰ ਸਿੰਘ ਵਾਸੀ ਪਿੰਡ ਦੁਲਬਾ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਅੱਗੇ ਦੱਸਿਆ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦੇ ਦਾਦੇ ਦੀ ਮਲਕੀਅਤ ਵਾਲਾ ਟਿਊਬਵੈੱਲ ਬਿਜਲੀ ਕੁਨੈਕਸ਼ਨ ਉਸਦੇ ਨਾਮ ’ਤੇ ਤਬਦੀਲ ਕਰਨ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕਿ ਉਕਤ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ

Leave a Reply

Your email address will not be published.


*