ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਵਿਖੇ  ਡਿਪਟੀ ਕਮਿਸ਼ਨਰ ਦਫਤਰ ਵਿਚ ਧਰਨਾ ਦਿੱਤਾ

ਭਵਾਨੀਗੜ੍ਹ       (ਮਨਦੀਪ ਕੌਰ ਮਾਝੀ)
ਪ੍ਰਧਾਨ ਸ. ਤਜਿੰਦਰ ਸਿੰਘ ਸੰਘਰੇੜੀ ਦੀ ਪ੍ਰਧਾਨਗੀ ਹੇਠ ਪਿਛਲੇ ਦਿਨੀ ਜ਼ਿਲ੍ਹੇ ਦੇ ਪਿੰਡਾਂ ਗੁਜਰਾਂ, ਢੰਡੋਲੀ ਖੁਰਦ ਅਤੇ ਸਨਾਮ ਦੇ ਟਿੱਬੀ ਰਵਿਦਾਸਪੁਰਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦਿੱਤਾ ਅਤੇ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਅਕਾਲੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਆਪਣੇ ਜਿਲ੍ਹੇ ਵਿੱਚ ਜਹਿਰੀਲੀ ਸ਼ਰਾਬ ਦੀ ਸਪਲਾਈ ਆਪਣੇ ਆਪ ਵਿੱਚ ਵੱਡਾ ਸਵਾਲ ਖੜਾ ਕਰਦੀ ਹੈ। ਉਹਨਾਂ ਆਖਿਆ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਦੇ ਆਪਣੇ ਜਿਲ੍ਹੇ ਵਿੱਚ ਅਜਿਹੇ ਹਾਲਾਤ ਨੇ ਤਾਂ ਪੰਜਾਬ ਦੇ ਬਾਕੀ ਜਿਲਿਆਂ ਵਿੱਚ ਕੀ ਹਾਲਾਤ ਹੋਣਗੇ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਜਿਲਾ ਸੰਗਰੂਰ ਵਿੱਚ ਜ਼ਹਿਰੀਲੀ ਸ਼ਰਾਬ ਵਿੱਚ ਕਾਰਨ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਫੌਰੀ ਤੌਰ ਤੇ 50 – 50 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ, ਸਬੰਧਿਤ ਪਰਿਵਾਰਾਂ ਦੇ ਯੋਗ ਬੱਚਿਆਂ ਦੀ ਪੜ੍ਹਾਈ ਲਿਖਾਈ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਕੁਝ ਮ੍ਰਿਤਕਾਂ ਦਾ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਪੋਸਟਮਾਰਟਮ ਨਹੀਂ ਹੋ ਸਕਿਆ ਇਸ ਕਾਰਨ ਅਸੀਂ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਜਾਂਚ ਹੋਵੇ ਅਤੇ ਮਰਨ ਵਾਲੇ ਵਿਅਕਤੀਆਂ ਨੂੰ ਵੀ ਸੂਚੀ ਵਿੱਚ ਪਾਇਆ ਜਾਵੇ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਵੀ ਮਾਲੀ ਮਦਦ ਕੀਤੀ ਜਾਵੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਇੰਚਾਰਜ ਇਕਬਾਲ ਸਿੰਘ ਝੂੰਦਾਂ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ,ਹਲਕਾ ਇੰਚਾਰਜ ,ਬਾਬੂ ਰਜਿੰਦਰ ਦੀਪਾ ਹਲਕਾ ਸੁਨਾਮ ਇੰਚਾਰਜ, ਵਿਨਰਜੀਤ ਸਿੰਘ ਗੋਲਡੀ ਹਲਕਾ ਸੰਗਰੂਰ ਇੰਚਾਰਜ, ਗੁਲਜ਼ਾਰ ਸਿੰਘ, ਬੀਬਾ ਜ਼ਾਹੀਦਾ ਸੁਲੇਮਾਨ , ਬਾਬੂ ਪ੍ਰਕਾਸ਼ ਚੰਦ ਗਰਗ, ਗੁਰਬਚਨ ਸਿੰਘ ਬੱਚੀ, ਤੇਜਾ ਸਿੰਘ ਕਮਾਲਪੁਰ, ਪ੍ਰੀਤਮਹਿੰਦਰ ਸਿੰਘ ਭਾਈ ਕੀ ਪਿਸੌਰ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ
ਬਹਿਣੀਵਾਲ, ਗਿਆਨੀ ਨਿਰੰਜਨ ਸਿੰਘ ਭੁਟਾਲ, ਸੁਖਵੰਤ ਸਿੰਘ ਸਰਾਓ, ਇਕਬਾਲਜੀਤ ਸਿੰਘ ਪੂਨੀਆ, ਬੀਬੀ ਪਰਮਜੀਤ ਕੌਰ ਵਿਰਕ, ਮਨਜਿੰਦਰ ਸਿੰਘ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਮਰਗੜ੍ਹ, ਹਰਵਿੰਦਰ ਸਿੰਘ ਕਾਕੜਾ , ਰਣਜੀਤ ਸਿੰਘ ਰੰਧਾਵਾ ਕਾਤਰੋਂ, ਖੁਸ਼ਪਾਲ ਸਿੰਘ ਬੀਰਕਲਾਂ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਇਰਫਾਨ ਖਾਨ ਰੋਹੀੜਾ, ਦਿਲਬਾਗ ਸਿੰਘ ਖੇੜੀ ਸਰਕਲ ਪ੍ਰਧਾਨ, ਧਰਮਿੰਦਰ ਸਿੰਘ ਕੌਲਸੇੜੀ,  ਪ੍ਰਗਟ ਸਿੰਘ ਸਰਕਲ ਪ੍ਰਧਾਨ, ਜਸਵਿੰਦਰ ਸਿੰਘ ਦੱਦੀ, ਰਜਿੰਦਰ ਸਿੰਘ ਟੀਨਾ ਸਰਪੰਚ,  ਸੁਖਬੀਰ ਸਿੰਘ ਬਿੱਟੁ, ਹੈਪੀ ਝੱਲ, ,ਸੂਰਜ ਮੱਲ ਗੁਲਾੜੀ, ਜਸਪਾਲ ਸਿੰਘ ਦੇਹਲਾ, ਨਿਰਮਲ ਸਿੰਘ ਕੜੈਲ, ਜੁਗਰਾਜ ਸਿੰਘ ਭੂਟਾਨ ਸਰਕਲ ਪ੍ਰਧਾਨ, ਵੀਰ ਸਿੰਘ ਤੋਲੇਵਾਲ, ਜਤਿੰਦਰ ਸਿੰਘ ਭੱਟੀਆਂ, ਗੁਰਜੰਟ ਸਿੰਘ ਭੜੀ, ਸਵਰਨਜੀਤ ਸਿੰਘ ਹਰਚੰਦਪੁਰ,  ਮਾਨਵਿੰਦਰ ਸਿੰਘ ਬਿੰਨਰ ਧੂਰੀ,ਰੁਪਿੰਦਰ ਸਿੰਘ ਰੰਧਾਵਾ, ਜਤਿੰਦਰ ਸਿੰਘ ਵਿੱਕੀ ਕੋਚ,ਬਿੰਦਰ ਸਿੰਘ ਬੱਟੜਿਆਣਾ, ਹਰਵਿੰਦਰ ਸਿੰਘ ਗੋਲਡੀ ਤੂਰ,ਪ੍ਰਿੰਸੀਪਲ ਨਰੇਸ਼ ਕੁਮਾਰ,ਹਰਵਿੰਦਰ ਸਿੰਘ ਕਾਕੜਾ, ਸੋਮਾ ਫੱਗੂਵਾਲਾ, ਤ੍ਰਿਪਤਇੰਦਰ ਸਿੰਘ ਸਾਰੋ, ਗੁਰਮੀਤ ਸਿੰਘ ਜੈਲਦਾਰ, ਦਿਲਬਾਗ ਸਿੰਘ ਆਲੋਅਰਖ, ਕ੍ਰਿਸ਼ਨ ਸਿੰਘ, ਰਾਮ ਸਿੰਘ ਭਰਾਜ, ਭੁਪਿੰਦਰ ਸਿੰਘ, ਅਮਰੀਕ ਸਿੰਘ, ਰਣਜੀਤ ਸਿੰਘ, ਸੰਜੀਵ ਛਾਵੜਾ, ਜਤਿੰਦਰ ਸਿੰਘ, ਬੰਟੀ ਸਿੰਘ ਬੱਟਰਿਅਣਾ, ਜੋਗਾ ਸਿੰਘ ਫੱਗੂਵਾਲਾ, ਭਰਪੂਰ ਸਿੰਘ, ਪ੍ਰਭਜੀਤ ਸਿੰਘ ਲੱਕੀ, ਜੋਗੀ ਰਾਮ, ਸੱਜਨ ਰਾਮ, ਹਰਜਿੰਦਰ ਜਲਾਨ, ਸੁਖਦੇਵ ਸਿੰਘ ਬਰਾੜ, ਕੁਲਦੀਪ ਸਿੰਘ, ਬਲਜੀਤ ਸਿੰਘ ਭਿੰਡਰਾਂ,ਬਲਵਿੰਦਰ ਸਿੰਘ, ਮੁਖਤਿਆਰ ਸਿੰਘ, ਸੁਖਵੰਤ ਸਿੰਘ ਨੰਬਰਦਾਰ ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਜਸ਼ਨ ਘਰਾਚੋਂ ਆਦਿ ਅਕਾਲੀ ਆਗੂਆਂ ਨੇ ਇਹ ਮੰਗ ਵੀ ਜ਼ੋਰਦਾਰ ਤਰੀਕੇ ਨਾਲ ਰੱਖੀ ਕਿ ਪੰਜਾਬ ਦੇ ਆਬਕਾਰੀ ਮੰਤਰੀ ਦੇ ਆਪਣੇ ਹਲਕੇ ਵਿੱਚ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਮੰਦਭਾਗੀ ਹੈ। ਪੰਜਾਬ ਸਰਕਾਰ ਤੁਰੰਤ ਉਕਤ ਮੰਤਰੀ ਨੂੰ ਕੈਬਨਿਟ ਵਿੱਚੋਂ ਬਰਖਾਸਤ ਕਰੇ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin