August 17, 2026

Justice News

ਅਵਾਮ ਦੀ ਆਵਾਜ਼

ਮਨਰੇਗਾ ਮਜਦੂਰਾਂ ਦੀ ਦਿਹਾੜੀ ਵਿਚ ਹੋਏ ਵਾਧੇ ‘ਤੇ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ  ਪੰਜਾਬ ਭਾਜਪਾ ਐੱਸ ਸੀ ਮੋਰਚਾ ਦੇ ਸਕਤੱਰ ਗਮੀ ਕਲਿਆਣ 

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਕੇਂਦਰ ਸਰਕਾਰ ਵਲੋਂ ਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਿਚ ਵਾਧਾ ਕੀਤੇ ਜਾਣ ਜ਼ਿਲ੍ਹਾ ਸੰਗਰੂਰ ਦੇ ਲਗਭਗ 87351 ਨਰੇਗਾ ਮਜ਼ਦੂਰਾਂ ਨੂੰ ਲਾਭ ਹੋਵੇਗਾ। ਭਾਜਪਾ ਦੇ ਐਸ ਸੀ ਮੋਰਚਾ ਦੇ ਸਕਤੱਰ ਗਮੀ ਕਲਿਆਣ ਨੇ ਕੀਤੇ ਇਸ ਵਾਧੇ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਪੰਜਾਬ ਵਿਚ ਹੁਣ ਨਰੇਗਾ ਮਜ਼ਦੂਰਾਂ ਦੀ ਦਿਹਾੜੀ 303 ਤੋਂ ਵੱਧ ਕੇ 325 ਰੁਪਏ ਹੋ ਗਈ ਹੈ।
ਗਮੀ ਕਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਸਮੇਤ ਹਰ ਵਰਗ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਜੇਕਰ ਭਾਰਤ ਦਾ ਨਾਗਰਿਕ ਮਜ਼ਬੂਤ ਹੋਵੇਗਾ ਤਾਂ ਹੀ ਦੇਸ਼ ਮਜ਼ਬੂਤ ਹੋਵੇਗਾ। ਇਸ ਮੌਕੇ ਜਗਦੀਪ ਸਿੰਘ, ਸਚਿਨ ਭਾਰਦਵਾਜ, ਸੁਰਿੰਦਰ ਸ਼ਰਮਾ, ਲਖਵਿੰਦਰ ਸਿੰਘ, ਨਵਦੀਪ ਸਿੰਘ ਅਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.