ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਭਾਜਪਾ ਪੰਜਾਬ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਿਆਸੀ ਜੀਵਨ ਹੁਣ ਕੁੱਝ ਸਾਲ ਦੂਰ ਹੈ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਬਿਹਾਰ ਦੇ ਤਤਕਾਲੀ ਮੁੱਖ ਮੰਤਰੀ ਲਾਲੂ ਯਾਦਵ ਨੇ ਆਪਣੀ ਪਤਨੀ ਰਾਬੜੀ ਦੇਵੀ ਨੂੰ ਮੁੱਖ ਮੰਤਰੀ ਬਣਾਇਆ ਸੀ।
ਮੁੱਖ ਮੰਤਰੀ ਬਣਨ ਦੀ ਤਿਆਰੀ ਕਰ ਰਹੀ ਹੈ ਮੈਂਡਮ
ਹੁਣ ਕੇਜਰੀਵਾਲ ਵੀ ਮੁੱਖ ਮੰਤਰੀ ਦਾ ਅਹੁੱਦਾ ਆਪਣੀ ਪਤਨੀ ਨੂੰ ਸੌਂਪਣਾ ਚਾਹੁੰਦੇ ਹਨ। ਮੈਂਡਮ ਮੁੱਖ ਮੰਤਰੀ ਬਣਨ ਦੀ ਤਿਆਰੀ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਅੰਨਾ ਦੇ ਮੰਚ ਤੋਂ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੀ ਗੱਲ ਕਰਨ ਵਾਲੇ ਕੇਜਰੀਵਾਲ ਅਤੇ ਹੋਰਾਂ ‘ਤੇ ਹੁਣ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਉਹ ਆਬਕਾਰੀ ਘੁਟਾਲੇ ਦੇ ਦੋਸ਼ਾਂ ਵਿੱਚ ਦਿੱਲੀ ਦੀ ਈਡੀ ਦੀ ਹਿਰਾਸਤ ਵਿੱਚ ਹੈ।
ਉਨ੍ਹਾਂ ਦੇ ਦੋ ਮੰਤਰੀ ਅਤੇ ਇੱਕ ਸੰਸਦ ਮੈਂਬਰ ਆਬਕਾਰੀ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜ਼ੇਲ੍ਹ ਵਿੱਚ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਦੇ ਸਿਆਸਤ ਵਿੱਚ ਆਉਣ ਦਾ ਮਤਲਬ ਇਹ ਨਹੀਂ ਕਿ ਉਸ ਨੂੰ ਭ੍ਰਿਸ਼ਟਾਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਦੇ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ।
ਭਾਜਪਾ ਪੰਜਾਬ ਦੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਦੇ ਸਾਰੇ ਖੇਤਰਾਂ ਵਿੱਚ ਵਿਕਾਸ ਕੀਤਾ ਹੈ। ਉਹ ਹਰ ਲੋਕ ਸਭਾ ਹਲਕੇ ਵਿੱਚ ਜਾ ਕੇ ਕੇਂਦਰ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ। ‘ਆਪ’ ਅਤੇ ਕੇਜਰੀਵਾਲ ਤੋਂ ਨਿਰਾਸ਼ ਹੋ ਕੇ ਸੰਸਦ ਮੈਂਬਰ ਅਤੇ ਵਿਧਾਇਕ ਭਾਜਪਾ ‘ਚ ਸ਼ਾਮਲ ਹੋ ਰਹੇ ਹਨ।
‘ਆਪ’ ਦੀਆਂ ਕਈ ਮੁਹਿੰਮਾਂ ਅਸਫ਼ਲ
ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਕੇਜਰੀਵਾਲ ਆਪਣੀ ਪਤਨੀ ਨੂੰ ਅੱਗੇ ਕਰ ਕੇ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਲਈ ਉਨ੍ਹਾਂ ਨੇ ਕੇਜਰੀਵਾਲ ਦੇ ਸਮਰਥਨ ‘ਚ ਮੁਹਿੰਮ ਚਲਾਉਣ ਲਈ ਮੋਬਾਇਲ ਨੰਬਰ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਵੀ ‘ਆਪ’ ਨੇ ਕਈ ਮੁਹਿੰਮਾਂ ਚਲਾਈਆਂ ਸਨ, ਪਰ ਸਾਰੀਆਂ ਅਸਫ਼ਲ ਰਹੀਆਂ ਸਨ।
Leave a Reply