ਮਾਲੇਰਕੋਟਲ[::::::::::::::(ਮੁਹੰਮਦ ਸ਼ਹਿਬਾਜ਼) : ਸ਼ਹਿਰ ‘ਚ ਅਵਾਰਾ ਕੁੱਤਿਆਂ ਦਾ ਖੌਫ਼ ਦਿਨੋਂ-ਦਿਲ ਵੱਧਦਾ ਹੀ ਜਾ ਰਿਹਾ ਹੈ। ਸ਼ਹਿਰ ਦੀ ਗਲੀਆਂ-ਮੁਹੱਲਿਆਂ ਤੇ ਚੌਕਾਂ ‘ਚ ਘੁੰਮ ਰਹੇ ਅਵਾਰਾ ਕੁੱਤੇ ਜਿੱਥੇ ਆਏ ਦਿਨ ਬਜ਼ੁਰਗਾਂ ਤੇ ਬੱਚਿਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ, ਉੱਥੇ ਹੀ ਇੰਨ੍ਹਾ ਅਵਾਰਾ ਕੁੱਤਿਆਂ ਦਾ ਖੌਫ਼ ਇਸ ਹੱਦ ਤੱਕ ਵੱਧ ਗਿਆ ਹੈ ਕਿ ਇਹ ਅਵਾਰਾ ਕੁੱਤੇ ਵਾਹਨ ਚਾਲਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਉਣ ਲੱਗੇ ਹਨ। ਇਹ ਆਵਾਰਾ ਕੁੱਤੇ ਅਕਸਰ ਕਾਰਾਂ ਅਤੇ ਮੋਟਰਸਾਈਕਲਾਂ ਦੇ ਪਿੱਛੇ ਭੱਜਦੇ ਦੇਖੇ ਜਾ ਸਕਦੇ ਹਨ। ਜਿਸਦੀ ਤਾਜ਼ਾ ਉਦਾਹਰਨ ਉਸ ਸਮੇਂ ਦੇਖਣ ਨੂੰ ਮਿਲੀ ਜਦ ਇੱਕ ਸੋਇਆ ਚਾਪ ਨਾਮੀ ਰੈਸਟੋਰੈਂਟ ਦੇ ਮਾਲਕ ਕੁਲਵੰਤ ਸਿੰਘ ਅਪਣੇ ਰੈਸਟੋਰੈਂਟ ਨੂੰ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਉਸਦੇ ਮਗਰ ਕੁੱਤੇ ਪੈ ਗਏ। ਘਬਰਾਹਟ ਵਿੱਚ ਉਸ ਦੀ ਸਕੂਟੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਡਿੱਗ ਗਏ ਅਤੇ ਉਹਨਾਂ ਦੀ ਬਾਹ ਤਿੰਨ ਥਾਂ ਤੋਂ ਟੁੱਟ ਗਈ। ਉਹਨਾਂ ਨੂੰ ਸਥਾਨਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਹਨਾਂ ਦਾ ਓਪਰੇਸ਼ਨ ਹੋਇਆ ਹੈ। ਪੀੜਿਤ ਕੁਲਵੰਤ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਕ ਪਾਸੇ ਸਰਕਾਰ ਵਿਕਾਸ ਦੀਆਂ ਹਨੇਰੀਆਂ ਚਲਾਉਣ ਦੀਆਂ ਵੱਡੀਆਂ ਵੱਡੀਆਂ ਡੀਂਗਾਂ ਮਾਰ ਰਹੀ ਹੈ ਅਤੇ ਦੁਸਰੇ ਪਾਸੇ ਅਵਾਰਾ ਕੁੱਤਿਆਂ ਨੂੰ ਕੰਟਰੋਲ ਕਰਨ ਵਿਚ ਕੋਈ ਕੰਮ ਨਹਂੀ ਕਰ ਰਹੀ ਜਿਸਦਾ ਖਮਿਆਜ਼ਾ ਨਿਰਦੋਸ਼ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਪਰ ਪ੍ਰਸ਼ਾਸਨ ਇਸ ਪ੍ਰਤੀ ਬਿਲਕੁਲ ਵੀ ਗੰਭੀਰ ਨਹੀਂ ਹੈ।ਕੁਲਵੰਤ ਸਿੰਘ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਆਵਾਰਾ ਕੁੱਤਿਆਂ ਦਾ ਕੋਈ ਹੱਲ ਕੱਢਿਆ ਜਾਵੇ ਤਾਂ ਜੋ ਸੜਕ ’ਤੇ ਪੈਦਲ ਚੱਲਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਨਾ ਬਣਨ। ਉਨ੍ਹਾਂ ਆਖਿਆ ਕਿ ਜੇਕਰ ਇਸ ਸਮੱਸਿਆ ਨੂੰ ਹੱਲ ਨਾ ਕੀਤਾ ਗਿਆ ਤਾਂ ਇਹ ਖਤਰਨਾਕ ਰੂਪ ਅਖ਼ਤਿਆਰ ਕਰੇਗੀ। ਉਨ੍ਹਾਂ ਮੌਜੂਦਾ ਸਥਿਤੀ ਨੂੰ ਭਵਿੱਖ ਵਾਸਤੇ ਖਤਰੇ ਦੀ ਘੰਟੀ ਕਰਾਰ ਦਿੱਤਾ।
Leave a Reply