August 17, 2026

Justice News

ਅਵਾਮ ਦੀ ਆਵਾਜ਼

ਨਜਾਇਜ਼ ਸ਼ਰਾਬ ਦੀ ਵਿਕਰੀ ਤੇ ਦਿੱਤੀ ਜਾਵੇ ਸੂਚਨਾ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ  (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਨਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਗ੍ਹਾ ਤੇ ਨਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 ‘ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਫਲਾਇੰਗ ਸੁਕਐਡ ਭੇਜੇ ਜਾਣਗੇ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
——

Leave a Reply

Your email address will not be published. Required fields are marked *

Copyright © All rights reserved. | Newsphere by AF themes.