ਉੱਪ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਅਗਵਾਈ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਵਲੋਂ ਵਿਲੱਖਣ ਪਹਿਲਕਦਮੀ ਤਹਿਤ ਤਿਆਰ ਕੀਤੀ ‘ ਬੂਥ ਰਾਬਤਾ ‘ ਨਾਮਕ ਇੱਕ ਵਿਸ਼ੇਸ਼ ਵੈਬਸਾਈਟ ਕੀਤੀ ਲਾਂਚ

ਮਾਲੇਰਕੋਟਲਾ :(ਮੁਹੰਮਦ ਸ਼ਹਿਬਾਜ਼) ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਵੈਬਸਾਈਟ ਜਾਰੀ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ ਸਿਮਰਤ ਕੌਰ ਤੋਂ ਇਲਾਵਾ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੌਜੂਦ ਸਨ । ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੇ ਵੋਟਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਵੈਬਸਾਈਟ https://boothraabta.com ‘ਬੂਥ ਰਾਬਤਾ’ ਤਿਆਰ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਵੋਟਰਾਂ ਲਈ ਸਹਾਇਕ ਹੋਵੇਗੀ ਸਗੋਂ ਪੋਲਿੰਗ ਸਟਾਫ ਨੂੰ ਕਿਸੇ ਵੀ ਜਰੂਰੀ ਸਥਿਤੀ ਵਿੱਚ ਮਦਦਗਾਰ ਹੋਵੇਗੀ । ਉਨ੍ਹਾਂ ਹੋਰ ਦੱਸਿਆ ਕਿ ਇਸ ਵੈਬਸਾਈਟ ਨੂੰ ਡਿਜਾਇਨ ਕਰਨ ਵਿੱਚ ਐਸ.ਡੀ.ਐਮ. ਕਮ ਸਹਾਇਕ ਰਿਟਰਟਿੰਗ ਅਫ਼ਸਰ – ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾਂ ਦੇ (ਐਲ.ਪੀ.ਏ. ਸ਼ਾਖਾ) ਫਿਰੋਜ ਮੁਹੰਮਦ ਨੇ ਅਹਿਮ ਰੋਲ ਅਦਾ ਕੀਤਾ ਹੈ । ‘ਬੂਥ ਰਾਬਤਾ ਨਾਮਕ ਇਸ ਵਿਸ਼ੇਸ਼ ਵੈਬਸਾਈਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਗੁੰਮੀ ਹੋਈ ਵਸਤੂ ਨੂੰ ਲੱਭਣ, ਅਪਾਹਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨ ਅਤੇ ਆਪਣੇ ਬੀ.ਐਲ.ਓ. ਆਦਿ ਨਾਲ ਸਬੰਧਤ ਜਾਣਕਾਰੀ ਇਸ ਤੋਂ ਹਾਸ਼ਲ ਕੀਤੀ ਜਾ ਸਕਦੀ ਹੈ। ਨੌਜਵਾਨ ਵੋਟਰਾਂ ਦੀ ਸਮੂਲੀਅਤ ਵਧਾਉਣ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ । ਜਿਸ ‘ਚ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰ ਆਪਣਾ “ਵੋਟ ਪ੍ਰਸੰਸਾ ਪੱਤਰ” ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਉਹ ਆਪਣੇ ਪੋਲਿੰਗ ਸਟੇਸ਼ਨ ਸਬੰਧੀ ਆਪਣੀ ਰੇਟਿੰਗ ਦੇਣ ਦੇ ਨਾਲ ਨਾਲ ਪੋਲਿੰਗ ਬੂਥਾਂ ਤੇ ਕੀਤੇ ਜਾਣ ਵਾਲੇ ਹੋਰ ਸੁਧਾਰਾਂ ਸਬੰਧੀ ਆਪਣੇ ਸੁਝਾਅ ਵੀ ਦੇ ਸਕਦੇ ਹਨ । ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਲਈ ਸਬੰਧਤ ਨੋਡਲ ਅਫ਼ਸਰਾਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਬਾਜ ਦੀ ਅੱਖ ਰੱਖੀ ਜਾਵੇ । ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਨੂੰ ਇਜਾਜਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਵੋਟਰਾਂ ਅਤੇ ਵੋਟਿੰਗ ਦੀ ਗਿਣਤੀ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ ਕਰਨ ਦੇ ਵੀ ਨਿਰਦੇਸ਼ ਦਿੱਤੇ । ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ , ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਦੇ ਯੋਗ ਉਪਰਾਲੇ ਕੀਤੇ ਜਾਣ । ਉਨ੍ਹਾਂ ਹੋਰ ਕਿਹਾ ਕਿ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਹਰੇਕ ਪੋਲਿੰਗ ਸਟੇਸ਼ਨ ‘ਤੇ ਠੰਡਾ ਪੀਣ ਵਾਲਾ ਪਾਣੀ, ਲੋੜੀਂਦਾ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ, ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਸਕਾਰਤਮਕ ਉਪਰਾਲਿਆਂ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਲਈ ਵਿਸ਼ੇਸ ਪ੍ਰਬੰਧਾਂ ਨੂੰ ਆਪਣੀ ਦੇਖ ਰੇਖ ਵਿੱਚ ਕਰਨ ਦੀ ਹਦਾਇਤ ਕੀਤੀ ।ਮਾਲੇਰਕੋਟਲਾ 04 ਅਪ੍ਰੈਲ:(ਮੁਹੰਮਦ ਸ਼ਹਿਬਾਜ਼) ਉੱਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਵਿਲੱਖਣ ਪਹਿਲਕਦਮੀ ਤਹਿਤ ਚੋਣਾਂ ਨਾਲ ਸਬੰਧਤ ਜਾਣਕਾਰੀ ਪ੍ਰਦਾਨ ਕਰਨ ਵਾਸਤੇ ‘ਬੂਥ ਰਾਬਤਾ’ ਨਾਮਕ ਇੱਕ ਵਿਸ਼ੇਸ਼ ਵੈਬਸਾਈਟ ਜਾਰੀ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ ਸਿਮਰਤ ਕੌਰ ਤੋਂ ਇਲਾਵਾ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੌਜੂਦ ਸਨ । ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਜ਼ਿਲ੍ਹੇ ਦੇ ਵੋਟਰਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਵੈਬਸਾਈਟ https://boothraabta.com ‘ਬੂਥ ਰਾਬਤਾ’ ਤਿਆਰ ਕੀਤੀ ਹੈ । ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਵੋਟਰਾਂ ਲਈ ਸਹਾਇਕ ਹੋਵੇਗੀ ਸਗੋਂ ਪੋਲਿੰਗ ਸਟਾਫ ਨੂੰ ਕਿਸੇ ਵੀ ਜਰੂਰੀ ਸਥਿਤੀ ਵਿੱਚ ਮਦਦਗਾਰ ਹੋਵੇਗੀ । ਉਨ੍ਹਾਂ ਹੋਰ ਦੱਸਿਆ ਕਿ ਇਸ ਵੈਬਸਾਈਟ ਨੂੰ ਡਿਜਾਇਨ ਕਰਨ ਵਿੱਚ ਐਸ.ਡੀ.ਐਮ. ਕਮ ਸਹਾਇਕ ਰਿਟਰਟਿੰਗ ਅਫ਼ਸਰ – ਲੋਕ ਸਭਾ ਹਲਕਾ 12 ਸੰਗਰੂਰ (ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ) ਸ੍ਰੀਮਤੀ ਅਪਰਨਾ ਐਮ.ਬੀ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾਂ ਦੇ (ਐਲ.ਪੀ.ਏ. ਸ਼ਾਖਾ) ਫਿਰੋਜ ਮੁਹੰਮਦ ਨੇ ਅਹਿਮ ਰੋਲ ਅਦਾ ਕੀਤਾ ਹੈ । ‘ਬੂਥ ਰਾਬਤਾ ਨਾਮਕ ਇਸ ਵਿਸ਼ੇਸ਼ ਵੈਬਸਾਈਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਨਜ਼ਦੀਕੀ ਪੁਲਿਸ ਸਟੇਸ਼ਨ, ਹਸਪਤਾਲ, ਐਂਬੂਲੈਂਸ ਸੇਵਾ, ਸਕੂਲ ਦੇ ਪ੍ਰਿੰਸੀਪਲਾਂ/ਬਿਲਡਿੰਗ ਇੰਚਾਰਜ ਨਾਲ ਸੰਪਰਕ, ਗੁੰਮੀ ਹੋਈ ਵਸਤੂ ਨੂੰ ਲੱਭਣ, ਅਪਾਹਜ ਵਿਅਕਤੀਆਂ ਨੂੰ ਵੋਟਿੰਗ ਲਈ ਸਹਾਇਤਾ ਪ੍ਰਦਾਨ ਕਰਨ ਅਤੇ ਆਪਣੇ ਬੀ.ਐਲ.ਓ. ਆਦਿ ਨਾਲ ਸਬੰਧਤ ਜਾਣਕਾਰੀ ਇਸ ਤੋਂ ਹਾਸ਼ਲ ਕੀਤੀ ਜਾ ਸਕਦੀ ਹੈ। ਨੌਜਵਾਨ ਵੋਟਰਾਂ ਦੀ ਸਮੂਲੀਅਤ ਵਧਾਉਣ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ । ਜਿਸ ‘ਚ ਪਹਿਲੀ ਵਾਰ ਵੋਟ ਕਰਨ ਵਾਲੇ ਵੋਟਰ ਆਪਣਾ “ਵੋਟ ਪ੍ਰਸੰਸਾ ਪੱਤਰ” ਪ੍ਰਾਪਤ ਕਰ ਸਕਦੇ ਹਨ । ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਉਹ ਆਪਣੇ ਪੋਲਿੰਗ ਸਟੇਸ਼ਨ ਸਬੰਧੀ ਆਪਣੀ ਰੇਟਿੰਗ ਦੇਣ ਦੇ ਨਾਲ ਨਾਲ ਪੋਲਿੰਗ ਬੂਥਾਂ ਤੇ ਕੀਤੇ ਜਾਣ ਵਾਲੇ ਹੋਰ ਸੁਧਾਰਾਂ ਸਬੰਧੀ ਆਪਣੇ ਸੁਝਾਅ ਵੀ ਦੇ ਸਕਦੇ ਹਨ । ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਉਣ ਲਈ ਸਬੰਧਤ ਨੋਡਲ ਅਫ਼ਸਰਾਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਬਾਜ ਦੀ ਅੱਖ ਰੱਖੀ ਜਾਵੇ । ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਨੂੰ ਇਜਾਜਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਵੋਟਰਾਂ ਅਤੇ ਵੋਟਿੰਗ ਦੀ ਗਿਣਤੀ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ ਕਰਨ ਦੇ ਵੀ ਨਿਰਦੇਸ਼ ਦਿੱਤੇ । ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ 70 ਫੀਸਦੀ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪੂਰਾ ਕਰਨ , ਇਸ ਵਾਰ ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਿਤ ਕਰਨ ਵਾਸਤੇ ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਾਉਣ ਦੇ ਯੋਗ ਉਪਰਾਲੇ ਕੀਤੇ ਜਾਣ । ਉਨ੍ਹਾਂ ਹੋਰ ਕਿਹਾ ਕਿ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ । ਹਰੇਕ ਪੋਲਿੰਗ ਸਟੇਸ਼ਨ ‘ਤੇ ਠੰਡਾ ਪੀਣ ਵਾਲਾ ਪਾਣੀ, ਲੋੜੀਂਦਾ ਫਰਨੀਚਰ, ਉਚਿਤ ਰੋਸ਼ਨੀ, ਦਿਸ਼ਾ ਸੂਚਕ, ਹੈਲਪ ਡੈਸਕ, ਅਤੇ ਪਖਾਨਿਆਂ ਸਮੇਤ ਹੋਰ ਸਹੂਲਤਾਂ ਨੂੰ ਵਧਾਉਣ ਲਈ ਸਕਾਰਤਮਕ ਉਪਰਾਲਿਆਂ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਦਿਵਿਆਂਗਜਨਾਂ ਅਤੇ 85 ਸਾਲ ਤੋਂ ਵਧੇਰੀ ਉਮਰ ਦੇ ਵੋਟਰਾਂ ਲਈ ਵਿਸ਼ੇਸ ਪ੍ਰਬੰਧਾਂ ਨੂੰ ਆਪਣੀ ਦੇਖ ਰੇਖ ਵਿੱਚ ਕਰਨ ਦੀ ਹਦਾਇਤ ਕੀਤੀ ।

Leave a Reply

Your email address will not be published.


*