ਸੁਨਾਮ ਊਧਮ ਸਿੰਘ ਵਾਲਾ;;;;;;;;;;;;;;;;;;;;;
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਭਾਰੀ ਹੜ੍ਹਾਂ ਨਾਲ ਨੁਕਸਾਨੇ ਗਏ ਸੰਗਰੂਰ ਤੋਂ ਸੁਨਾਮ ਰੋਡ ਉੱਤੇ ਸਰਹੰਦ ਚੋਅ ਤੋਂ ਲੰਘਦੇ ਪੁਲ ਦੀ ਖਸਤਾ ਹਾਲਤ ਦੇ ਚਲਦਿਆਂ ਉਹਨਾਂ ਦੇ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਇੱਥੋਂ ਲੰਘਦੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗੰਭੀਰ ਹੈ। ਕੈਬਨਿਟ ਮੰਤਰੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਤੋਂ ਸੁਨਾਮ ਰੋਡ ਉੱਤੇ ਸਰਹੰਦ ਚੋਅ ਤੋਂ ਲੰਘਦੇ ਪੁਲ ਦੇ ਨਿਰਮਾਣ ਕਾਰਜਾਂ ਲਈ ਕਰੀਬ 4.80 ਕਰੋੜ ਰੁਪਏ ਮੰਜੂਰ ਕਰ ਦਿੱਤੇ ਗਏ ਹਨ ਅਤੇ ਉਸ ਤੋਂ ਬਾਦ ਇਸ ਸੰਬੰਧੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਕਰਨ ਉੱਪਰਾਂਤ ਟੈਂਡਰ ਵੀ ਅਲਾਟ ਕਰ ਦਿੱਤਾ ਗਿਆ ਹੈ। ਪਰ ਚੌਣ ਜ਼ਾਬਤਾ ਲੱਗ ਜਾਣ ਕਾਰਨ ਪੁਲ ਦੇ ਨਿਰਮਾਣ ਦਾ ਕੰਮ ਸੁਰੂ ਨਹੀਂ ਹੋ ਸਕਿਆ। ਪੰਜਾਬ ਸਰਕਾਰ ਵੱਲੋਂ ਪੁਲ ਦਾ ਕੰਮ ਸ਼ੁਰੂ ਕਰਵਾਉਣ ਦੀ ਮੰਨਜੂਰੀ ਚੋਣ ਕਮਿਸ਼ਨ ਕੋਲੋ ਮੰਗੀ ਜਾ ਰਹੀ ਹੈ। ਚੋਣ ਕਮਿਸ਼ਨ ਦੀ ਮੰਨਜੂਰੀ ਮਿਲਣ ਤੋਂ ਬਾਅਦ ਪੁਲ ਦੇ ਉਸਾਰੀ ਕਾਰਜ ਅਰੰਭ ਕਰ ਦਿੱਤੇ ਜਾਣਗੇ।
ਬੀਤੇ ਦਿਨੀ ਹੋਏ ਹਾਦਸੇ ਤੇ ਅਫਸੋਸ ਪ੍ਰਕਟ ਕਰਦਿਆਂ ਕੈਬਨਿਟ ਮੰਤਰੀ ਕਿਹਾ ਇਸ ਪੁੱਲ ਦੀ ਖਸਤਾ ਹਾਲਤ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇੱਥੋਂ ਲੰਘਦੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਉੱਪਰੋਂ ਭਾਰੀ ਟ੍ਰੈਫਿਕ ਦੀ ਆਵਾਜਾਈ ਉੱਤੇ ਪਾਬੰਦੀ ਲਗਾਈ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਚੌਣਾ ਕਾਰਣ ਰਾਜਨੀਤੀ ਕਰ ਰਿਹੇ ਹਨ।
ਉਨ੍ਹਾਂ ਦੁਹਰਾਇਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਲਕਾ ਸੁਨਾਮ ਨਾਲ ਸਬੰਧਤ ਕਿਸੇ ਵੀ ਬਕਾਇਆ ਕਾਰਜ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Leave a Reply