ਨੌਜਵਾਨ ਵੋਟਰਾਂ ‘ਚ ਜਾਗਰੂਕਤਾ ਲਈ ਕੈਂਪਸ ਅੰਬੈਸਡਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ

ਲੁਧਿਆਣਾ, ( Gur5vinder sidhu) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਤਹਿਤ ਨਿਯੁਕਤ ਕੈਂਪਸ ਅੰਬੈਸਡਰਾਂ ਲਈ ਇੱਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ। ਕੈਂਪਸ ਅੰਬੈਸਡਰਾਂ ਨੂੰ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਚੁਣਿਆ ਗਿਆ ਹੈ ਜਿਸਦੇ ਤਹਿਤ ਉਹ ਆਪਣੇ ਆਪ ਨੂੰ ਵੋਟਰ ਵਜੋਂ ਕਿਵੇਂ ਰਜਿਸਟਰ ਕਰਵਾ ਸਕਦੇ ਹਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ।
ਸਵੀਪ ਨੋਡਲ ਅਫਸਰ (ਲੁਧਿਆਣਾ ਪੱਛਮੀ) ਮੀਨੂੰ ਆਦਿਆ ਵੱਲੋਂ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਰਕਾਰੀ ਕਾਲਜ (ਲੜਕੀਆਂ), ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ, ਖਾਲਸਾ ਕਾਲਜ (ਲੜਕੀਆਂ) ਅਤੇ ਖਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਕੇ.ਆਈ.ਐਮ.ਟੀ.) ਆਦਿ ਸਮੇਤ ਵੱਖ-ਵੱਖ ਕਾਲਜਾਂ ਦੇ ਕੈਂਪਸ ਅੰਬੈਸਡਰਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਂਪਸ ਅੰਬੈਸਡਰਾਂ ਨੂੰ ਵੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਕਾਲਜ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰ ਸਕਣ। ਵਿਦਿਆਰਥੀਆਂ, ਖਾਸ ਤੌਰ ‘ਤੇ ਯੋਗ ਪਹਿਲੀ ਵਾਰ ਵੋਟਰਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਬਿਨਾਂ ਕਿਸੇ ਡਰ ਜਾਂ ਪ੍ਰਭਾਵ ਦੇ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Leave a Reply

Your email address will not be published.


*