Haryana News

ਚੰਡੀਗੜ੍ਹ, 10 ਅਪ੍ਰੈਲ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਤੰਤਰ ਦੀ ਸੱਭ ਤੋਂ ਅਹਿਮ ਕੜੀ ਵੋਟਰ ਹਨ, ਇਸ ਲਈ ਹੁਣ ਵੀ ਜੇਕਰ ਕਿਸੇ ਨਾਗਰਿਕ ਦਾ ਵੋਟਰ ਕਾਰਡ ਨਹੀਂ ਬਣਿਆ ਹੈ ਤਾਂ ਉਹ ਤੁਰੰਤ ਆਪਣਾ ਵੋਟਰ ਕਾਰਡ ਬਨਵਾਉਣ, ਤਾਂ ਜੋ ਚੋਣਾਂ ਵਿਚ ਆਪਣੀ ਭਾਗੀਦਾਰੀ ਯਕੀਨੀ ਕਰ ਸਕਣ। ਨਾਗਰਿਕ 26 ਅਪ੍ਰੈਲ, 2024 ਤਕ ਆਪਣਾ ਵੋਟ ਬਨਵਾ ਸਕਦੇ ਹਨ।

          ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਯੋਗ ਵਿਅਕਤੀ ਸਬੰਧਿਤ ਬੀਐਲਓ, ਚੋਣ ਰਜਿਸਟਰਡ ਅਧਿਕਾਰੀ , ਸਹਾਇਕ ਚੋਣ ਰਜਿਸਟਰਡ ਅਧਿਕਾਰੀ ਦੇ ਕੋਲ ਫਾਰਮ-6 ਭਰ ਕੇ ਵੋਟ ਬਣਵਾ ਸਕਦੇ ਹਨ। ਇਹ ਫਾਰਮ ਮੁੱਖ ਚੋਣ ਅਧਿਕਾਰੀ ਦਫਤਰ ਵਿਭਾਗ ਦੀ ਵੈਬਸਾਇਟ https://www.ceoharyana.gov.in/  ‘ਤੇ ਵੀ ਉਪਲਬਧ ਹੈ, ਜੋ ਡਾਉਨਲੋਡ ਕੀਤੇ ਜਾ ਸਕਦੇ ਹਨ। ਵੋਟ ਬਨਵਾਉਣ ਲਈ ਦਿੱਤੀ ਪਾਸਪੋਰਟ ਸਾਇਜ ਰੰਗੀਨ ਫੋਟੋ, ਆਪਣੇ ਨਿਵਾਸ ਅਤੇ ਉਮਰ ਪ੍ਰਮਾਣ ਪੱਤਰ ਦੇ ਨਾਲ ਆਫਲਾਇਨ ਜਾਂ ਆਨਲਾਇਨ ਬਿਨੈ ਕਰ ਸਕਦੇ ਹਨ। ਵੋਟ ਬਨਵਾਉਣ  ਨਾਲ ਸਬੰਧਿਤ ਜਾਣਕਾਰੀ ਲਈ ਟੋਲ ਫਰੀ ਨੰਬਰ-1950 ‘ਤੇ ਸੰਪਰਕ ਕਰ ਸਕਦੇ ਹਨ।

ਵੋਟਰ ਸੂਚੀ ਵਿਚ ਨਾਂਅ ਦਰਜ ਹੋਣ ‘ਤੇ ਹੀ ਕੀਤੀ ਜਾ ਸਕੇਗੀ ਵੋਟਿੰਗ

          ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਲੋਕਤੰਤਰ ਦੇ ਪਰਵ ਵਿਚ ਹਰ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਕਰ ਆਪਣਾ ਯੋਗਦਾਨ ਜਰੂਰ ਕਰਨ। ਇਸ ਦੇ ਲਈ ਹਰੇਕ ਵੋਟਰ ਇਹ ਜਰੂਰ ਯਕੀਨੀ ਕਰ ਲੈਣ ਕਿ ਉਨ੍ਹਾਂ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਹੋਵੇ। ਜਿਸ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਸਿਰਫ ਉਹੀ ਵੋਟਰ ਆਪਣੇ ਵੋਟਅਧਿਕਾਰ ਦੀ ਵਰਤੋ ਕਰ ਸਕਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਹੈ, ਪਰ ਉਸ ਦੇ ਕੋਲ ਵੋਟਰ ਪਹਿਚਾਣ ਪੱਤਰ (ਏਪਿਕ) ਨਹੀਂ ਹੈ ਤਾਂ ਉਹ ਚੋਣ ਆਯੋਗ ਵੱਲੋਂ ਨਿਰਦੇਸ਼ਤ ਵੈਕਲਪਿਕ ਪਹਿਚਾਣ ਪੱਤਰ ਦਿਖਾ ਕੇ ਵੀ ਆਪਣਾ ਵੋਟ ਪਾ ਸਕਦਾ ਹੈ।

          ਉਨ੍ਹਾਂ ਨੇ ਕਿਹਾ ਕਿ ਜੇਕਰ ਵੋਟਰ ਦੇ ਕੋਲ ਪੁਰਾਣਾ ਏਪਿਕ ਕਾਰਡ ਹੈ ਤਾਂ ਵੀ ਉਹ ਵੋਟ ਪਾ ਸਕਦਾ ਹੈ, ਬਸ਼ਬਤੇ ਕਿ ਉਸ ਦਾ ਨਾਂਅ ਉਸ ਖੇਤਰ ਦੀ ਚੋਣ ਸੂਚੀ ਵਿਚ ਹੋਣਾ ਚਾਹੀਦਾ ਹੈ। ਜੇਕਰ ਕਿਸੇ ਵੋਟਰ ਦਾ ਨਾਂਅ ਚੋਣ ਸੂਚੀ ਵਿਚ ਨਹੀਂ ਹੈ ਅਤੇ ਉਹ ਵੋਟ ਪਾਉਣ ਲਈ ਚੋਣ ਕੇਂਦਰ ‘ਤੇ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਜਾਂ ਹੋਰ ਕੋਈ ਪਹਿਚਾਣ ਪੱਤਰ ਦਿਖਾਉਂਦਾ ਹੈ ਤਾਂ ਉਸ ਨੂੰ ਵੋਟ ਪਾਉਣ ਨਹੀਂ ਦਿੱਤੀ ਜਾਵੇਗੀ। ਕੋਈ ਵੀ ਵੋਟਰ ਸਿਰਫ ਤਾਂਹੀ ਵੋਟ ਪਾ ਸਕਦਾ ਹੈ ਜਦੋਂ ਉਸ ਦਾ ਨਾਂਅ ਚੋਣ ਸੂਚੀ ਵਿਚ ਦਰਜ ਹੋਵੇ।

ਏਪਿਕ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ ਦਿਖਾ ਕੇ ਵੀ ਪਾ ਸਕਦੇ ਹਨ ਵੋਟ

          ਸ੍ਰੀ ਅਨੁਰਾਗ ਅਗਰਵਾਲ ਨੇ ਦਸਿਆ ਕਿ ਏਪਿਕ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਨਿਰਦੇਸ਼ਤ ਹੋਰ ਵੈਕਲਪਿਕ ਫੋਟੋ ਪਹਿਚਾਣ ਦਸਤਾਵੇਜਾਂ ਦੀ ਵਰਤੋ ਕਰ ਕੇ ਵੀ ਵੋਟ ਪਾ ਸਕਦੇ ਹਨ। ਇੰਨ੍ਹਾਂ ਦਸਤਾਵੇਜਾਂ ਵਿਚ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰੀ, ਰਾਜ ਸਰਕਾਰ, ਪਬਲਿਕ ਇੰਟਰਪ੍ਰਾਈਜਿਜ ਜਾਂ ਪਬਲਿਕ ਲਿਮੀਟੇਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੁੰ ਜਾਰੀ ਕੀਤੇ ਗਏ ਫੋਟੋਯੁਕਤ ਸੇਵਾ ਪਹਿਚਾਣ ਪੱਤਰ ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋਯੁਕਤ ਪਾਸਬੁੱਕ, ਪੈਨਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਦੀ ਯੋਜਨਾ ਦੇ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋਯੁਕਤ ਪੈਂਸ਼ਨ ਦਸਤਾਵੇਜ, ਸਾਂਸਦਾਂ, ਵਿਧਾਇਕਾਂ/ਐਮਐਲਸੀ ਨੂੰ ਜਾਰੀ ਕੀਤੇ ਗਏ ਅਥੋਰਾਇਜਡ ਪਹਿਚਾਣ ਪੱਤਰ ਅਤੇ ਆਧਾਰ ਕਾਰਡ ਸ਼ਾਮਿਲ ਹਨ।

          ਉਨ੍ਹਾਂ ਨੇ ਦਸਿਆ ਕਿ ਸੀਈਓ ਹਰਿਆਣਾ ਦੀ ਵੈਬਸਾਇਟ https://www.ceoharyana.gov.in/ ‘ਤੇ ਨਾਗਰਿਕ ਆਪਣੇ ਵੋਟੀ ਦੀ ਜਾਣਕਾਰੀ ਤੁਰੰਤ ਗਤੀ ਤੇ ਅਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ। ਇਸ ਦੀ ਸਹਾਇਤਾ ਨਾਲ ਵੋਟਰ ਆਪਣਾ ਏਪਿਕ ਨੰਬਰ ਪਾ ਕੇ ਬਹੁਤ ਅਸਾਨੀ ਨਾਲ ਆਪਣਾ ਵੋਟ ਚੈਕ ਕਰ ਸਕਦੇ ਹਨ। ਜੇਕਰ ਕੋਈ ਆਪਣਾ ਏਪਿਕ ਨੰਬਰ ਭੁੱਲ ਗਿਆ ਹੈ ਤਾਂ ਵੀ ਉਹ ਆਪਣਾ ਨਾਂਅ ਤੇ ਪਿਤਾ-ਪਤੀ ਆਦਿ ਦਾ ਨਾਂਅ ਭਰ ਕੇ ਆਪਣਾ ਵੋਟ ਚੈਕ ਕਰ ਸਕਦਾ ਹੈ। ਇਸ ਤੋਂ ਇਲਾਵਾ, ਵੋਟ ਹੈਲਪਲਾਇਨ ਨੰਬਰ-1950 ‘ਤੇ ਕਾਲ ਕਰ ਕੇ ਵੀ ਆਪਣੀ ਵੋਟ ਚੈਕ ਕਰ ਸਕਦੇ ਹਨ।

ਹਰਿਆਣਾ ਵਿਚ ਹੋਣ ਵਾਲੇ ਲੋਕਸਭਾ ਆਮ ਚੋਣ ਨੁੰ ਲੈ ਕੇ ਚੋਣ ਵਿਭਾਗ ਪੂਰੀ ਤਰ੍ਹਾ ਤਿਆਰ  ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਚੰਡੀਗੜ੍ਹ, 10 ਅਪ੍ਰੈਲ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਲੋਕਸਭਾ ਆਮ ਚੋਣਾਂ ਲਈ ਚੋਣ ਵਿਭਾਗ ਦੀ ਸਾਰੀ ਤਰ੍ਹਾ ਦੀ ਤਿਆਰੀਆਂ ਪੂਰੀਆਂ ਹਨ। 29 ਅਪ੍ਰੈਲ ਨੁੰ ਹਰਿਆਣਾ ਵਿਚ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। 6 ਮਈ, 2024 ਤਕ ਨਾਮਜਦਗੀ ਪੱਤਰ ਭਰੇ ਜਾ ਸਕਣਗੇ। ਛੇਵੇਂ ਪੜਾਅ ਵਿਚ 25 ਮਈ, 2024 ਨੁੰ ਹਰਿਆਣਾ ਵਿਚ ਚੋਣ ਹੋਵੇਗਾ।

          ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਵੋਟਰ ਚੋਣਾਵੀ ਪ੍ਰਕ੍ਰਿਆ ਦਾ ਸੱਭ ਤੋਂ ਅਹਿੰਮ ਹਿੱਸਾ ਹੁੰਦੇ ਹਨ, ਇਸ ਲਈ ਵੋਟਰਾਂ ‘ਤੇ ਨਿਰਪੱਖ ਢੰਗ ਨਾਲ ਚੋਣ ਕਰਨ ਦੀ ਸੱਭ ਤੋਂ ਵੱਡੀ ਜਿਮੇਵਾਰੀ ਹੁੰਦੀ ਹੈ, ਅੰਤ ਉਨ੍ਹਾਂ ਨੁੰ ਬਿਨ੍ਹਾਂ ਕਿਸੇ ਲੋਭ-ਲਾਲਚ ਤੇ ਦਬਾਅ ਦੇ ਚੋਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵੋਟਰਾਂ ਨੂੰ ਜਾਗਰੁਕ ਕਰਨ ਅਤੇ ਚੋਣ ਫੀਸਦੀ ਨੂੰ ਵਧਾਉਣ ਲਈ ਚੋਣ ਵਿਭਾਗ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਇਸੀ ਲੜੀ ਵਿਚ ਫਰੀਦਾਬਾਦ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਚੋਣ ਅਧਿਕਾਰੀ ਨੇ ਇਕ ਅਨੋਖੀ ਪਹਿਲ ਕਰਦੇ ਹੋਏ ਸਾਢੇ 8 ਲੱਖ ਤੋਂ ਵੱਧ ਲੋਕਾਂ ਨੁੰ ਇਕੱਠੇ ਚੋਣ ਕਰਨ ਦੀ ਸੁੰਹ ਦਿਵਾਈ। ਇਸ ਤਰ੍ਹਾ, ਹੋਰ ਜਿਲ੍ਹਿਆਂ ਵਿਚ ਵੀ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ। ਕਈ ਜਿਲ੍ਹਿਆਂ ਨੇ ਜਿਲ੍ਹਾ ਪੱਧਰ ‘ਤੇ ਚੋਣ ਆਈਕਨ ਵੀ ਬਣਾਏ ਹਨ, ਜੋ ਨਾਗਰਿਕਾਂ ਨੁੰ ਚੋਣ ਕਰਨ ਤੇ ਲੋਕਤੰਤਰ ਵਿਚ ਚੋਣ ਦੇ ਮਹਤੱਵ ਦਾ ਸੰਦੇਸ਼ ਦੇ ਰਹੇ ਹਨ।

          ਸ੍ਰੀ ਅਨੁਰਾਗ ਅਗਰਵਾਲ ਨੇ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ 25 ਮਈ, 2024 ਨੂੰ ਘਰਾਂ ਤੋਂ ਨਿਕਲ ਕੇ ਚੋਣ ਕੇਂਦਰਾਂ ‘ਤੇ ਜਾ ਕੇ ਵੋਟ ਜਰੂਰ ਕਰਨ। ਚੋਣ ਦਾ ਦਿਨ ਪਰਵ ਦੀ ਤਰ੍ਹਾ ਮਨਾਉਣ ਅਤੇ ਪੂਰੇ ਉਤਸਾਹ ਦੇ ਨਾਲ ਹਿੱਸਾ ਲੈਣਾ ਚਾਹੀਦਾ ਹੈ। ਚੋਣ ਕਰ ਕੇ ਹੀ ਇਸ ਲੋਕਤੰਤਰ ਨੂੰ ਮਜਬੂਤ ਬਣਾ ਸਕਦੇ ਹਨ।

Leave a Reply

Your email address will not be published.


*