August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਨਹੀਂ ਕੀਤਾ ਅਸਤੀਫ਼ਾ ਮਨਜ਼ੂਰ, ਭਾਜਪਾ ‘ਚ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਮਾਨ ਨੇ ਦਿੱਤੀ ਕਾਰਵਾਈ ਦੀ ਚਿਤਾਵਨੀ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਪੰਜਾਬ ਦੀ ਸੀਨੀਅਰ ਆਈ ਏ ਸੀ ਅਫਸਰ ਪਰਮਪਾਲ ਕੌਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਹਾਲਾਂਕਿ ਉਨ੍ਹਾਂ ਨੇ ਪਿਛਲੇ ਦਿਨੀਂ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਫਾਈਲ ਚੀਫ਼ ਸੈਕਟਰੀ ਤੋਂ ਸੀ ਐੱਮ ਭਗਵੰਤ ਮਾਨ ਕੋਲ ਪਹੁੰਚ ਗਈ ਸੀ, ਜੋ ਵਿਚਾਰ ਅਧੀਨ ਸੀ ਪਰ ਅਸਤੀਫ਼ਾ ਮਨਜ਼ੂਰ ਹੋਏ ਬਿਨ੍ਹਾਂ ਹੀ ਪਰਮਪਾਲ ਕੌਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪਰਮਪਾਲ ਕੌਰ ਦੇ ਭਾਜਪਾ ਵਿਚ ਸ਼ਾਮਲ ਹੁੰਦਿਆਂ ਹੀ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਤਿੱਖਾ ਟਵੀਟ ਕੀਤਾ ਗਿਆ ਉਨ੍ਹਾਂ ਲਿਖਿਆ ਕਿ, ਪਰਮਪਾਲ ਕੌਰ ਜੀ IAS ਅਫਸਰ ਦੇ ਤੌਰ ਤੇ ਅਸਤੀਫਾ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ..ਬੀਬਾ ਜੀ ਜਿੰਨੀ ਕਾਹਲੀ IAS ਬਣਨ ਦੀ ਸੀ..ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ..ਕਿਰਪਾ ਕਰਕੇ ਅਸਤੀਫਾ ਦੇਣ ਦੇ ਤਰੀਕੇ ਸਮਝੋ..ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖਤਰੇ ਚ ਪੈ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.